ਕਿਸਾਨ ਨੇ 16 ਲੱਖ ਰੁਪਏ ਦੀ ਵੇਚੀ ਪਰਾਲੀ, ਇਸ ਸੀਜ਼ਨ 'ਚ 1 ਕਰੋੜ ਕਮਾਉਣ ਦਾ ਹੈ ਟੀਚਾ

Monday, Oct 16, 2023 - 04:35 PM (IST)

ਕਿਸਾਨ ਨੇ 16 ਲੱਖ ਰੁਪਏ ਦੀ ਵੇਚੀ ਪਰਾਲੀ, ਇਸ ਸੀਜ਼ਨ 'ਚ 1 ਕਰੋੜ ਕਮਾਉਣ ਦਾ ਹੈ ਟੀਚਾ

ਚੰਡੀਗੜ੍ਹ (ਰਮਨਜੀਤ ਸਿੰਘ) : ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਵਧੇਰੇ ਕਿਸਾਨ ਬੋਝ ਸਮਝਦੇ ਹਨ, ਜਦੋਂ ਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ ਬਣਾਇਆ। ਉਸ ਨੇ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ 50 ਫੀਸਦੀ ਸਬਸਿਡੀ ’ਤੇ ਪਰਾਲੀ ਦੀ ਸੰਭਾਲ ਲਈ ਮਸ਼ੀਨਾਂ ਜਿਵੇਂ ਸਟਰਾਅ ਰੇਕ ਅਤੇ ਬੇਲਰ ਖਰੀਦ ਕੇ ਮੌਕੇ ਦਾ ਪੂਰਾ ਲਾਭ ਉਠਾਇਆ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਇਹ ਅਗਾਂਹਵਧੂ ਕਿਸਾਨ 12ਵੀਂ ਪਾਸ ਹੈ ਅਤੇ 40 ਏਕੜ ਜ਼ਮੀਨ ’ਤੇ ਖੇਤੀ ਕਰਦਾ ਹੈ, ਜਿਸ ਵਿਚ 10 ਏਕੜ ਉਸਦੇ ਆਪਣੇ, ਜਦੋਂਕਿ 30 ਏਕੜ ਠੇਕੇ ’ਤੇ ਹੈ। ਉਸ ਨੇ ਪਿਛਲੇ ਸਾਲ 12000 ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਕਰ ਕੇ ਲਗਭਗ 16 ਲੱਖ ਰੁਪਏ ਕਮਾਏ ਸਨ। ਹੁਣ ਇਸ ਨੌਜਵਾਨ ਕਿਸਾਨ ਨੇ ਆਪਣੇ ਦੋਸਤ ਸੁਖਵਿੰਦਰ ਸਿੰਘ ਦੀ ਮਦਦ ਨਾਲ ਦੋ ਬੇਲਰ ਅਤੇ ਦੋ ਰੇਕਸ ਸਮੇਤ ਚਾਰ ਨਵੀਆਂ ਮਸ਼ੀਨਾਂ ਖਰੀਦੀਆਂ ਹਨ। ਇਸ ਸਾਲ ਇਕ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਦੀ ਉਮੀਦ ਜ਼ਾਹਿਰ ਕਰਦਿਆਂ ਇਸ ਨੌਜਵਾਨ ਕਿਸਾਨ ਨੇ ਦੱਸਿਆ ਕਿ ਉਸ ਨੇ ਇਸ ਸੀਜ਼ਨ ਵਿਚ 160 ਰੁਪਏ ਪ੍ਰਤੀ ਕੁਇੰਟਲ ਅਤੇ 10 ਰੁਪਏ ਪ੍ਰਤੀ ਗੱਠ ਦੀ ਢੋਆ-ਢੁਆਈ ਦੇ ਹਿਸਾਬ ਨਾਲ 18 ਹਜ਼ਾਰ ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਲਈ ਸਮਝੌਤਾ ਸਹੀਬੱਧ ਕੀਤਾ ਹੈ।

ਇਹ ਵੀ ਪੜ੍ਹੋ :  ਐਕਸ਼ਨ 'ਚ DGP ਪੰਜਾਬ, ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਦਿੱਤੇ ਸਖ਼ਤ ਹੁਕਮ

ਇਸ ਤੋਂ ਇਲਾਵਾ ਉਸ ਨੇ ਪੁਸ਼ਵ ਬੇਲਰ, ਮਾਨਸਾ ਨਾਲ ਅੰਮ੍ਰਿਤਸਰ ਜ਼ਿਲੇ ਵਿਚ 5000 ਕੁਇੰਟਲ ਪਰਾਲੀ ਦੀਆਂ ਗੱਠਾਂ ਮੁਹੱਈਆ ਕਰਵਾਉਣ ਲਈ ਵੀ ਸਮਝੌਤਾ ਕੀਤਾ ਹੈ। ਉਸ ਵਲੋਂ ਪੰਜ ਹਜ਼ਾਰ ਕੁਇੰਟਲ ਪਰਾਲੀ ਸਥਾਨਕ ਗੁੱਜਰ ਭਾਈਚਾਰੇ ਨੂੰ ਸਪਲਾਈ ਕੀਤੀ ਜਾਵੇਗੀ। ਉਸ ਨੇ ਦੱਸਿਆ ਕਿ ਉਹ ਆਪਣੀ ਜ਼ਮੀਨ ਅਤੇ ਹੋਰ ਨੇੜਲੇ ਪਿੰਡਾਂ ਵਿਚੋਂ ਲਗਭਗ 20,000 ਕੁਇੰਟਲ ਗੱਠਾਂ ਸਟੋਰ ਕਰ ਕੇ ਇਸ ਨੂੰ ਆਫ਼-ਸੀਜ਼ਨ ਵਿਚ ਲਗਭਗ 280 ਰੁਪਏ ਦੇ ਹਿਸਾਬ ਨਾਲ ਪੇਪਰ ਮਿੱਲਾਂ, ਬਾਇਓ-ਸੀ. ਐੱਨ. ਜੀ. ਪਲਾਂਟਾਂ ਨੂੰ ਸਪਲਾਈ ਕਰੇਗਾ। ਉਸ ਨੇ ਦੱਸਿਆ ਕਿ ਉਹ ਮਲੇਰਕੋਟਲਾ ਜ਼ਿਲੇ ਵਿਚ 1125 ਏਕੜ ਵਿਚੋਂ 18 ਹਜ਼ਾਰ ਕੁਇੰਟਲ ਗੱਠਾਂ ਇਕੱਠੀਆਂ ਕਰੇਗਾ।

ਇਹ ਵੀ ਪੜ੍ਹੋ : ਤਲਾਕ ਲੈਣ ਦੀ ਜ਼ਿੱਦ 'ਚ ਪਤੀ ਨਾਲ ਕੀਤੀ ਜੱਗੋਂ ਤੇੇਰ੍ਹਵੀਂ, ਸਹੇਲੀ ਨਾਲ ਮਿਲ ਟੱਪੀਆਂ ਸਾਰੀਆਂ ਹੱਦਾਂ

ਸਾਰੇ ਕਿਸਾਨ ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਤੋਂ ਪ੍ਰੇਰਣਾ ਲੈਣ : ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਾਤਾਵਰਣ ਸੁਰੱਖਿਆ ਲਈ ਸੂਬਾ ਸਰਕਾਰ ਦੇ ਯਤਨਾਂ ਵਿਚ ਸਹਿਯੋਗ ਦੇਣ ਲਈ ਇਸ ਨੌਜਵਾਨ ਕਿਸਾਨ ਨੂੰ ਵਧਾਈ ਦਿੰਦਿਆਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਤੋਂ ਪ੍ਰੇਰਣਾ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਲੋਕਹਿੱਤ ਵਿਚ ਚਲਾਈ ਜਾ ਮੁਹਿੰਮ ਦਾ ਹਿੱਸਾ ਬਣਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧ ਲਈ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ ’ਤੇ ਸਰਫੇਸ ਸੀਡਰਾਂ ਸਮੇਤ ਲਗਭਗ 24,000 ਸੀ. ਆਰ. ਐੱਮ. ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News