Breaking : ਕੱਲ੍ਹ ਬੰਦ ਰਹੇਗਾ ਪੰਜਾਬ ਦਾ ਇਹ ਹਾਈਵੇ, ਜਾਣੋ ਕਦੋਂ ਤੇ ਕਿਉਂ?
Monday, Nov 20, 2023 - 09:47 PM (IST)
ਜਲੰਧਰ (ਮੁਨੀਸ਼) : ਭਲਕੇ ਜਲੰਧਰ 'ਚ ਇਕ ਵਾਰ ਫਿਰ ਕਿਸਾਨ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਯੂਨਾਈਟਿਡ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਗੰਨੇ ਦੇ ਰੇਟ ਵਧਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਭਲਕੇ ਜਲੰਧਰ-ਲੁਧਿਆਣਾ ਹਾਈਵੇਅ 'ਤੇ ਧਰਨਾ ਦੇਣ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਫਿਰ ਜੇਲ੍ਹ 'ਚੋਂ ਬਾਹਰ ਆਏਗਾ ਰਾਮ ਰਹੀਮ, ਮਿਲੀ 21 ਦਿਨਾਂ ਦੀ ਪੈਰੋਲ
ਇਸ ਸਬੰਧੀ ਬੀਕੇਯੂ ਦੋਆਬਾ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਧਰਨਾ ਧੰਨੋਵਾਲੀ ਫਾਟਕ ਨੇੜੇ ਲਾਇਆ ਜਾ ਰਿਹਾ ਹੈ, ਜਿਸ ਕਾਰਨ ਜਲੰਧਰ-ਫਗਵਾੜਾ-ਲੁਧਿਆਣਾ ਮੁੱਖ ਮਾਰਗ ਪੂਰੀ ਤਰ੍ਹਾਂ ਜਾਮ ਰਹੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8