ਸਿਹਤ ਸਹੂਲਤਾਂ ’ਚ ਮੋਹਰੀ ਮਲੋਟ ਦਾ ਇਹ ਹਸਪਤਾਲ, ਮਿਲਿਆ ‘ਏ’ ਗ੍ਰੇਡ

Monday, Feb 26, 2024 - 06:33 PM (IST)

ਸਿਹਤ ਸਹੂਲਤਾਂ ’ਚ ਮੋਹਰੀ ਮਲੋਟ ਦਾ ਇਹ ਹਸਪਤਾਲ, ਮਿਲਿਆ ‘ਏ’ ਗ੍ਰੇਡ

ਚੰਡੀਗੜ੍ਹ/ਮਲੋਟ (ਬਿਊਰੋ) : ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜ਼ਾਂ ਦਾ ਇਲਾਜ ਕਰਨ ਲਈ ‘ਏ’ ਗ੍ਰੇਡ ਮਿਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਰੀਜ਼ਾਂ ਦਾ ਚੈਕਅੱਪ, ਅਲਟਰਾਸਾਊਂਡ, ਮੈਡੀਕਲ ਟੈਸਟ, ਐਕਸਰੇ ਸਮੇਤ ਕਈ ਬਿਮਾਰੀਆਂ ਦਾ ਹੋਰ ਸਰਕਾਰੀ ਹਸਪਤਾਲਾਂ ਤੋਂ ਬਿਹਤਰ ਇਲਾਜ ਕਰਨ ਲਈ ਮਲੋਟ ਦੇ ਸਿਵਲ ਹਸਪਤਾਲ ਨੂੰ ‘ਏ’ ਗ੍ਰੇਡ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆ ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ’ਚ ਲੋਕਾਂ ਦਾ ਵਿਸ਼ਵਾਸ਼ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ’ਚ ਇਲਾਜ ਲਈ ਆਉਣ ਵਾਲੇ ਮਰੀਜਾਂ ਦੀ ਗਿਣਤੀ ’ਚ ਵਾਧਾ ਹੋ ਰਿਹਾ ਹੈ। ਮੁਕਤਸਰ ਜ਼ਿਲ੍ਹੇ ’ਚ ਸੱਭ ਤੋਂ ਵੱਧ ਮਰੀਜ਼ ਮਲੋਟ ਦੇ ਸਿਵਲ ਹਸਪਤਾਲ ’ਚ ਇਲਾਜ ਲਈ ਆ ਰਹੇ ਹਨ। ਇਸੇ ਲਈ ਮਲੋਟ ਦੇ ਸਿਵਲ ਹਸਪਤਾਲ ਨੇ ਮੁਕਤਸਰ ਦੇ ਜ਼ਿਲ੍ਹਾ ਹਸਪਤਾਲ ਨੂੰ ਵੀ ਪਛਾੜ ਦਿੱਤਾ ਹੈ। ਮਲੋਟ ਦੇ ਹਸਪਤਾਲ ’ਚ ਗਰਭਵਤੀ ਔਰਤਾਂ ਦੇ ਅਲਟਰਾ ਸਾਊਂਡ ਤੋਂ ਲੈ ਕੇ ਡਿਲੀਵਰੀ, ਮੈਡੀਕਲ ਟੈਸਟ, ਐੱਕਸ-ਰੇ, ਈ. ਸੀ. ਜੀ ਸਹਿਤ ਹੋਰ ਬਿਮਾਰੀਆਂ ਦਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਪੰਜਾਬ ’ਚ ਨੌਜਵਾਨਾਂ ਨੂੰ ਤਰਜੀਹ ਦੇਵੇਗੀ ਭਾਜਪਾ, ਲਗਾਤਾਰ ਕਰ ਰਹੇ ਮੀਟਿੰਗਾਂ    

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਮਲੋਟ ’ਚ ਮਰੀਜ਼ਾਂ ਲਈ ਸਾਰੀਆਂ ਸਿਹਤ ਸੁਵਿਧਾਵਾਂ ਮੌਜੂਦ ਹਨ। ਇੱਥੇ ਪ੍ਰਤੀਦਿਨ ਓ. ਪੀ. ਡੀ. ’ਚ 450-500 ਮਰੀਜ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆਂ ਕਿ ਹਸਪਤਾਲ ’ਚ ਰੋਜਾਨਾ 40 ਦੇ ਲੱਗਭੱਗ ਐਕਸਰੇ, 800 ਤੋਂ ਜ਼ਿਆਦਾ ਲੈਬ ਟੈਸਟ ਅਤੇ 20-25 ਅਲਟਰਾਂਸਾਊਂਡ ਕੀਤੇ ਜਾਂਦੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੋਟ ’ਚ ਜਨਵਰੀ 2024 ’ਚ ਓ. ਪੀ. ਡੀ. ’ਚ 10430 ਮਰੀਜ, ਆਈ. ਪੀ. ਡੀ. ’ਚ 890 ਮਰੀਜ, ਲੈਬ ਟੈਸਟ 29998, ਐਕਸਰੇ 899, ਈ. ਸੀ. ਜੀ. 214, ਡਿਲੀਵਰੀ 169, ਅਲਟਰਾਂਸਾਊਂਡ 671, ਮਰੀਜ਼ ਭਰਤੀ 2213 ਅਤੇ 151 ਅਪਰੇਸ਼ਨ ਹੋਏ। ਮੰਤਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੋਟ ’ਚ ਸਾਰੇ ਵੱਖ-ਵੱਖ ਕਿਸਮ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਲੋਟ ਦੇ ਆਸ ਪਾਸ ਦੇ 25 ਪਿੰਡਾਂ ਦੇ ਲੋਕ ਓਪੀਡੀ ਦਾ ਲਾਭ ਲੈ ਰਹੇ ਹਨ। ਸਿਵਲ ਹਸਪਤਾਲ ਮਲੋਟ ਨੇ 6.98 ਕਰੋੜ ਰੁਪਏ ਯੂਜਰ ਚਾਰਜ਼ਿਜ਼ ਤੋਂ ਪ੍ਰਾਪਤ ਕੀਤੇ ਹਨ ਅਤੇ 6 ਲੱਖ ਤੋਂ ਵੱਧ ਦੀ ਕਮਾਈ ਪ੍ਰਤੀ ਮਹੀਨਾ ਯੂਜ਼ਰ ਚਾਰਜ਼ਿਜ਼ ਤੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਮਲੋਟ ਨੂੰ ‘ਏ’ ਗ੍ਰੇਡ ਮਿਲਣ ਤੇ ਸਮੂਹ ਸਟਾਫ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਦੀ ਮਿਹਨਤ ਸਦਕਾ ਇਹ ਮੁਕਾਮ ਹਾਸਿਲ ਹੋਇਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


author

Anuradha

Content Editor

Related News