ਵਟਸਐਪ ਦੇ ਸਟੇਟਸ ''ਚ ਪਾਈ ਵੀਡੀਓ ਪਲਾਂ ''ਚ ਹੋਈ ਵਾਇਰਲ, ਵੇਖਦਿਆਂ ਹੀ ਐਕਸ਼ਨ ''ਚ ਪੁਲਸ
Friday, Apr 28, 2023 - 04:09 PM (IST)
ਜਲੰਧਰ (ਮਾਹੀ)- ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਚੋਣ ਕਮਿਸ਼ਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਚੈਕਿੰਗ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖੀ ਗਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਪਰ ਕੁਝ ਲੋਕ ਆਪਣਾ ਹੰਕਾਰ ਤੇ ਤਾਕਤ ਦਿਖਾਉਣ ਲਈ ਵਟਸਐਪ ’ਤੇ ਸਟੇਟਸ ਪਾ ਕੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ’ਚ ਲੱਗੇ ਹੋਏ ਹਨ।
ਅਜਿਹੀ ਹੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਅੱਗ ਵਾਂਗ ਫੈਲ ਰਹੀ ਹੈ, ਜਿਸ ’ਚ ਇਕ ਨੌਜਵਾਨ ਨੇ ਆਪਣੇ ਵਟਸਐਪ ਨੰਬਰ ’ਤੇ ਬੰਦੂਕ ਵਿਖਾਉਂਦੇ ਹੋਏ 3 ਸਟੇਟਸ ਪਾ ਦਿੱਤੇ ਹਨ, ਜਿਸ ਤੋਂ ਲੱਗਦਾ ਹੈ ਕਿ ਉਕਤ ਨੌਜਵਾਨ ਨੂੰ ਬੰਦੂਕਾਂ ਦਾ ਬਹੁਤ ਸ਼ੌਕ ਹੈ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਇੰਨੀ ਫੈਲ ਗਈ ਕਿ ਇਹ ਵੀਡੀਓ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਸੁਖਪਾਲ ਸਿੰਘ ਅਤੇ ਸਬ-ਇੰਸਪੈਕਟਰ ਮੇਜਰ ਸਿੰਘ ਤੱਕ ਪਹੁੰਚੇ ਗਈ। ਜਦੋਂ ਵੀਡੀਓ ਸਟੇਟਸ ’ਤੇ ਪੋਸਟ ਕੀਤੀ ਗਈ ਵੀਡੀਓ ਦੀ ਜਾਂਚ ਕੀਤੀ ਗਈ ਤਾਂ ਐੱਸ. ਐੱਚ. ਓ. ਸੁਖਪਾਲ ਸਿੰਘ ਨੇ ਵੇਖਿਆ ਕਿ ਉਸ ਦੇ ਹੀ ਇਲਾਕੇ ਦੇ ਇਕ ਨੌਜਵਾਨ ਨੇ ਉਸ ਦੇ ਸਟੇਟਸ ’ਤੇ ਇਹ ਵੀਡੀਓ ਪੋਸਟ ਕੀਤੀ ਸੀ। ਉਨ੍ਹਾਂ ਤੁਰੰਤ ਇਸ ਵੀਡੀਓ ਨੂੰ ਪਾਉਣ ਵਾਲੇ ਵਿਅਕਤੀ ਬਾਰੇ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੀ ਇਹ ਵੀਡੀਓ ਨੂਰਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਆਪਣੇ ਸਟੇਟਸ ’ਤੇ ਪਾਈ ਗਈ ਦੱਸੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ੀਰੋ ਬਿਜਲੀ ਬਿੱਲ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਅਹਿਮ ਬਿਆਨ
ਇਸ ਸਬੰਧੀ ਜਦੋਂ ਉਨ੍ਹਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਵੀਡੀਓ ਉਨ੍ਹਾਂ ਕੋਲ ਜ਼ਰੂਰ ਪਹੁੰਚ ਗਈ ਹੈ ਅਤੇ ਉਹ ਇਹ ਵੀਡੀਓ ਚੈੱਕ ਕਰ ਰਹੇ ਹਨ ਕਿ ਇਹ ਵੀਡੀਓ ਕਿਸ ਮੋਬਾਇਲ ਨੰਬਰ ਦੇ ਵਟਸਐਪ ’ਤੇ ਹੈ। ਸਾਰੀ ਜਾਣਕਾਰੀ ਮਿਲਣ ਤੋਂ ਬਾਅਦ ਹੀ ਉਹ ਇਸ ਬਾਰੇ ਕੁਝ ਦੱਸ ਸਕਣਗੇ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਇਹ ਵੀ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਕਤ ਵਿਅਕਤੀ ਕੋਲ ਕੋਈ ਨਾਜਾਇਜ਼ ਹਥਿਆਰ ਹੈ ਜਾਂ ਨਹੀਂ।
ਇਹ ਵੀ ਪੜ੍ਹੋ : ਜਲੰਧਰ ਵਿਖੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ 'ਚ ਮਿਲੀਆਂ ਕੁੜੀਆਂ, ਸਮੱਗਰੀ ਵੀ ਹੋਈ ਬਰਾਮਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।