ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਰਹੇਗਾ ਬੰਦ, ਇਧਰ ਜਾਣ ਤੋਂ ਪਹਿਲਾਂ ਜ਼ਰਾ ਸੋਚ ਲਓ
Monday, Nov 04, 2024 - 10:59 AM (IST)
ਜ਼ੀਰਾ (ਮਨਜੀਤ ਢਿੱਲੋਂ) : ਇੱਥੇ ਭਾਰਤੀ ਕਿਸਾਨ ਯੂਨੀਅਨ ਵਲੋਂ ਨੈਸ਼ਨਲ ਹਾਈਵੇਅ-54 ਨੂੰ 6 ਨਵੰਬਰ ਨੂੰ ਜਾਮ ਕੀਤਾ ਜਾਵੇਗਾ। ਇਸ ਲਈ ਜੇਕਰ ਤੁਸੀਂ 6 ਤਾਰੀਖ਼ ਨੂੰ ਇਸ ਪਾਸੇ ਵੱਲ ਆ ਰਹੇ ਹੋ ਤਾਂ ਜ਼ਰਾ ਧਿਆਨ ਨਾਲ ਕਿਉਂਕਿ ਤੁਹਾਨੂੰ ਖੱਜਲ-ਖੁਆਰੀ ਪੈ ਸਕਦੀ ਹੈ। ਦਰਅਸਲ ਪਿਛਲੇ ਸਮੇਂ ਦੌਰਾਨ ਪੈਸਿਆਂ ਦੇ ਲੈਣ-ਦੇਣ ਸਬੰਧੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਵੱਲੋਂ ਫਿਰੋਜ਼ਪੁਰ ਵਾਸੀ ਇਕ ਵਿਅਕਤੀ 'ਤੇ ਪਰਚਾ ਦਰਜ ਕਰਵਾਇਆ ਗਿਆ ਸੀ। ਇਸ ਦੇ ਬਾਵਜੂਦ ਦੋਸ਼ੀ ਵਿਅਕਤੀ ਖ਼ਿਲਾਫ਼ ਹੁਣ ਤੱਕ ਪ੍ਰਸ਼ਾਸਨ ਵੱਲੋਂ ਲੋੜੀਂਦੀ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਨਵੇਂ ਹੁਕਮ, ਇਸ ਤਾਰੀਖ਼ ਤੋਂ ਪਹਿਲਾਂ ਕਰਨਾ ਪਵੇਗਾ ਕੰਮ
ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਦੋਸ਼ ਲਗਾਇਆ ਕਿ ਮਾਮਲੇ ਸਬੰਧੀ ਐੱਫ. ਆਈ. ਆਰ. ਦਰਜ ਕਰਨ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਫਿਰੋਜ਼ਪੁਰ ਦੇ ਇਕ ਵਿਧਾਇਕ ਦੇ ਇਸ਼ਾਰੇ ’ਤੇ ਦੋਸ਼ੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜਦੋਂ ਕਿ ਮਾਮਲੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਕਈ ਵਾਰ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਮਾਮਲੇ ਵਿਚ ਨਾਮਜ਼ਦ ਵਿਅਕਤੀ ਖ਼ਿਲਾਫ਼ ਚਲਾਨ ਪੇਸ਼ ਕਰਨ ਬਾਰੇ ਕਹਿ ਚੁੱਕੀ ਹੈ।
ਇਹ ਵੀ ਪੜ੍ਹੋ : ਕੁੱਕਰ 'ਚ ਸਾਗ ਬਣਾਉਣ ਵਾਲੇ ਪੜ੍ਹ ਲੈਣ ਇਹ ਖ਼ਬਰ, ਕਿਤੇ ਤੁਹਾਡੇ ਨਾਲ ਵੀ...
ਯੂਨੀਅਨ ਆਗੂਆਂ ਨੇ ਇਹ ਵੀ ਕਿਹਾ ਕਿ ਹੁਣ ਪੁਲਸ ਅਧਿਕਾਰੀਆਂ ਨੇ ਸਾਨੂੰ ਕਹਿ ਦਿੱਤਾ ਕਿ ਉਕਤ ਵਿਅਕਤੀਆਂ 'ਤੇ ਦਰਜ ਕੀਤਾ ਗਿਆ ਪਰਚਾ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਖ਼ਫ਼ਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਭਰਾਤਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ 6 ਨਵੰਬਰ 2024 ਨੂੰ ਮਾਮਲੇ 'ਚ ਨਾਮਜ਼ਦ ਵਿਅਕਤੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਤੇ ਸਬੰਧਿਤ ਕਿਸਾਨ ਨੂੰ ਇਨਸਾਫ਼ ਦਿਵਾਉਣ ਲਈ ਅਣਮਿੱਥੇ ਸਮੇਂ ਲਈ ਨੈਸ਼ਨਲ ਹਾਈਵੇ-54 ਨੂੰ ਜ਼ੀਰਾ ਵਿਖੇ ਪਿੰਡ ਬੰਡਾਲਾ ਪੁਰਾਣਾ-ਲਹਿਰਾ ਰੋਹੀ ਕੋਲ ਧਰਨਾ ਲਗਾ ਕੇ ਅਣਮਿੱਥੇ ਸਮੇਂ ਲਈ ਜਾਮ ਕੀਤਾ ਜਾਵੇਗਾ। ਇਸ ਦੀ ਜ਼ਿੰਮੇਵਾਰੀ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8