ਗੁਰੂ ਨਾਨਕ ਗੁਰਪੁਰਬ ਮੌਕੇ ਬਠਿੰਡਾ ਦੇ ਸ਼ਮਸ਼ਾਨਘਾਟ 'ਚ ਲੱਗਦੀ ਹੈ ਬੱਚਿਆਂ ਦੀ ਜਮਾਤ, ਵਜ੍ਹਾ ਹੈ ਖ਼ਾਸ

Tuesday, Nov 28, 2023 - 11:51 AM (IST)

ਬਠਿੰਡਾ (ਸੁਖਵਿੰਦਰ)- ਸਕੂਲੀ ਬੱਚਿਆਂ ਦੇ ਮਨਾਂ ਵਿਚੋਂ ਭੂਤ-ਪ੍ਰੇਤਾਂ ਦਾ ਡਰ ਅਤੇ ਅੰਧਵਿਸ਼ਵਾਸ ਦੂਰ ਕਰਨ ਲਈ ਬਠਿੰਡਾ ਦੇ ਸਮਾਜ ਸੇਵੀ ਹਰੀਓਮ ਠਾਕੁਰ ਨੇ ਨਿੱਜੀ ਸਕੂਲ ਦੇ ਬੱਚਿਆਂ ਦੀ ਕਲਾਸ ਸ਼ਮਸ਼ਾਨਘਾਟ ਵਿਚ ਹੀ ਲਗਾਈ। ਉਕਤ ਕਲਾਸ ਦੌਰਾਨ ਬਹੁਤ ਹੀ ਅਜੀਬ ਨਜ਼ਾਰਾ ਦੇਖਣ ਨੂੰ ਮਿਲਿਆ। ਇੱਕ ਪਾਸੇ ਬੱਚਿਆਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਸੀ, ਦੂਜੇ ਪਾਸੇ ਬੱਚਿਆਂ ਦੇ ਸਾਹਮਣੇ ਚਿਤਾਵਾਂ ਬਲ ਰਹੀਆਂ ਸਨ।

ਇਹ ਵੀ ਪੜ੍ਹੋ-  ਪ੍ਰਕਾਸ਼ ਪੁਰਬ ਮੌਕੇ CM ਮਾਨ ਦਾ ਸੰਗਤਾਂ ਨੂੰ ਵੱਡਾ ਤੋਹਫ਼ਾ, ਅੱਜ ਤੋਂ ਇਨ੍ਹਾਂ ਤੀਰਥ ਸਥਾਨਾਂ ਲਈ ਰਵਾਨਾ ਹੋਵੇਗੀ ਟ੍ਰੇਨ

ਉਕਤ ਘਟਨਾ ਬਠਿੰਡਾ ਵਿਚ ਦਿਨ ਭਰ ਚਰਚਾ ਦਾ ਵਿਸ਼ਾ ਬਣੀ ਰਹੀ। ਸਮਾਜ ਸੇਵੀ ਹਰੀਓਮ ਠਾਕੁਰ ਨੇ ਦੱਸਿਆ ਕਿ ਉਹ ਵਿਦਿਆਰਥੀਆਂ ਨੂੰ ਵਹਿਮਾਂ ਭਰਮਾਂ ਤੋਂ ਮੁਕਤ ਕਰਨ ਲਈ ਤਰਕਸ਼ੀਲ ਸੁਸਾਇਟੀ ਦੇ ਸਹਿਯੋਗ ਨਾਲ ਸਕੂਲ ਵਿਚ ਵੱਖ-ਵੱਖ ਸਮਾਗਮ ਕਰਵਾਉਂਦੇ ਰਹਿੰਦੇ ਹਨ। ਇਸ ਤੋਂ ਇਲਾਵਾ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਮਸ਼ਾਨਘਾਟ ਵਿਖੇ ਆ ਕੇ ਬੱਚਿਆਂ ਦੀਆਂ ਕਲਾਸਾਂ ਲਗਵਾਈਆਂ ਜਾਂਦੀਆਂ ਹਨ, ਜਿਸ ਨਾਲ ਬੱਚਿਆਂ ਦੇ ਮਨਾਂ ਵਿਚੋਂ ਭੂਤ-ਪ੍ਰੇਤ ਦਾ ਡਰ ਦੂਰ ਹੋ ਜਾਂਦਾ ਹੈ।

ਇਹ ਵੀ ਪੜ੍ਹੋ-  ਵਿਦੇਸ਼ੋਂ ਆਏ ਪੁੱਤ ਨੇ ਪਿਓ ਦਾ ਸੁਫ਼ਨਾ ਕੀਤਾ ਪੂਰਾ, ਸਿੱਧਾ ਖੇਤਾਂ 'ਚ ਉਤਾਰਿਆ ਹੈਲੀਕਾਪਟਰ

ਉਨ੍ਹਾਂ ਦੱਸਿਆ ਕਿ ਅਜਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ’ਤੇ ਚੱਲਦਿਆਂ ਕੀਤਾ ਜਾਂਦਾ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਲੋਕਾਂ ਨੂੰ ਵਹਿਮਾਂ-ਭਰਮਾਂ ਅਤੇ ਕਰਮਕਾਂਡਾਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਰਾਹੀਂ ਬੱਚਿਆਂ ਨੂੰ ਜ਼ਿੰਦਗੀ ਅਤੇ ਮੌਤ ਦੀ ਸੱਚਾਈ ਦਾ ਵੀ ਪਤਾ ਲੱਗਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News