ਪੰਜਾਬ ਦੀ ਇਹ ਗਾਇਕਾ ਨਿਕਲੀ 'ਚਿੱਟੇ' ਦੀ ਸਪਲਾਇਰ, 2 ਸਾਥੀਆਂ ਸਣੇ ਗ੍ਰਿਫ਼ਤਾਰ
Thursday, Aug 03, 2023 - 04:05 PM (IST)
ਮਾਛੀਵਾੜਾ ਸਾਹਿਬ (ਟੱਕਰ) - ਮਾਛੀਵਾੜਾ ਇਲਾਕੇ ਦੀ ਧਾਰਮਿਕ ਤੇ ਸੱਭਿਆਚਾਰਕ ਗੀਤ ਪੇਸ਼ ਕਰਨ ਵਾਲੀ ਗਾਇਕਾ ਪਰਮਜੀਤ ਕੌਰ ਪੰਮੀ ਵਾਸੀ ਰਹੀਮਾਬਾਦ ਖੁਰਦ ਪੁਲਸ ਦੇ ਖੁਲਾਸੇ ਅਨੁਸਾਰ ‘ਚਿੱਟੇ’ ਦੀ ਸਪਲਾਇਰ ਨਿਕਲੀ ਅਤੇ ਕੁਝ ਦਿਨ ਪਹਿਲਾਂ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਕੁਲਦੀਪ ਸਿੰਘ ਲਾਡੀ ਦੇ ਮਾਮਲੇ 'ਚ ਪੁਲਸ ਨੇ ਇਸ ਗਾਇਕਾ ਸਮੇਤ ਜਗਦੀਸ਼ ਸਿੰਘ ਦੀਸ਼ਾ ਵਾਸੀ ਲੱਖੋਵਾਲ ਕਲਾਂ ਨੂੰ ਕਾਬੂ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਯੂਟਿਊਬਰ ਐਲਵਿਸ਼ ਯਾਦਵ ਦੇ ਹੱਕ 'ਚ ਗੈਂਗਸਟਰ ਗੋਲਡੀ ਬਰਾੜ! ਸਲਮਾਨ ਖ਼ਾਨ ਨੂੰ ਮੁੜ ਦਿੱਤੀ ਜਾਨੋਂ ਮਾਰਨ ਦੀ ਧਮਕੀ
ਅੱਜ ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਸਮਰਾਲਾ ਵਰਿਆਮ ਸਿੰਘ ਅਤੇ ਡੀ. ਐੱਸ. ਪੀ. ਮਨਦੀਪ ਕੌਰ ਨੇ ਦੱਸਿਆ ਕਿ ਲੰਘੀ 30 ਜੁਲਾਈ ਨੂੰ ਨੇੜਲੇ ਪਿੰਡ ਮਾਣੇਵਾਲ ਦਾ ਨੌਜਵਾਨ ਕੁਲਦੀਪ ਸਿੰਘ ਲਾਡੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮਾਛੀਵਾੜਾ ਵਿਖੇ ਬੱਚਿਆਂ ਦੀ ਕਬਰਸਿਤਾਨ 'ਚ ਮ੍ਰਿਤਕ ਮਿਲਿਆ ਸੀ, ਜਿਸ ’ਤੇ ਪੁਲਸ ਨੇ ਨਾ-ਮਾਲੂਮ 4-5 ਵਿਅਕਤੀਆਂ ਅਤੇ 2-3 ਔਰਤਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਨੌਜਵਾਨ ਦੀ ਮੌਤ ਤੋਂ ਬਾਅਦ ਪੁਲਸ ਜ਼ਿਲਾ ਖੰਨਾ ਦੀ ਐੱਸ. ਐੱਸ. ਪੀ. ਅਮਨੀਤ ਕੌਂਡਲ ਅਤੇ ਐੱਸ. ਪੀ. ਪ੍ਰੱਗਿਆ ਜੈਨ ਦੀ ਅਗਵਾਈ ਹੇਠ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਲੋਂ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਕੁਲਦੀਪ ਸਿੰਘ ਲਾਡੀ ਉਸ ਦੇ ਨੇੜਲੇ ਹੀ ਪਿੰਡ ਰਹੀਮਾਬਾਦ ਖੁਰਦ ਦੀ ਨਿਵਾਸੀ ਪਰਮਜੀਤ ਕੌਰ ਪੰਮੀ ਤੋਂ ਨਸ਼ਾ ਲੈ ਕੇ ਆਇਆ ਸੀ। ਮ੍ਰਿਤਕ ਨੌਜਵਾਨ ਨਾਲ ਇਸ ਦੇ ਹੋਰ ਕਈ ਸਾਥੀ ਸਨ, ਜਿਨ੍ਹਾਂ ਨੇ ਜਗਦੀਸ਼ ਸਿੰਘ ਦੀਸ਼ਾ ਤੋਂ ਵੀ ਨਸ਼ਾ ਖਰੀਦਿਆ ਅਤੇ ਫਿਰ ਕਬਰਸਿਤਾਨ 'ਚ ਜਾ ਕੇ ਟੀਕੇ ਲਗਾਉਣ ਲੱਗ ਪਏ।
ਇਹ ਖ਼ਬਰ ਵੀ ਪੜ੍ਹੋ : 22 ਸਾਲਾਂ ਤੋਂ ਤਾਰਾ ਸਿੰਘ ਦੀ ‘ਗਦਰ’ ਦੇ ਨਾਂ ਹੈ ਇਹ ਰਿਕਾਰਡ, ਕੋਈ ਅਦਾਕਾਰ ਹੁਣ ਤਕ ਤੋੜ ਨਹੀਂ ਸਕਿਆ
ਪੁਲਸ ਅਨੁਸਾਰ ਨੌਜਵਾਨ ਕੁਲਦੀਪ ਸਿੰਘ ਨੇ ਸਭ ਤੋਂ ਪਹਿਲਾਂ ਨਸ਼ੇ ਦਾ ਟੀਕਾ ਲਗਾਇਆ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਸਦੇ ਨਾਲ ਦੇ ਸਾਥੀ ਉਸ ਨੂੰ ਛੱਡ ਕੇ ਫ਼ਰਾਰ ਹੋ ਗਏ। ਡੀ. ਐੱਸ. ਪੀ. ਨੇ ਦੱਸਿਆ ਕਿ ਇਸ ਮਾਮਲੇ 'ਚ ਪਰਮਜੀਤ ਕੌਰ ਪੰਮੀ, ਜੋ ਕਿ ਪੇਸ਼ੇ ਵਜੋਂ ਗਾਇਕਾ ਹੈ ਅਤੇ ਮੇਲਿਆਂ ’ਚ ਅਖਾੜੇ ਵੀ ਲਗਾਉਂਦੀ ਰਹੀ ਹੈ। ਜਗਦੀਸ਼ ਸਿੰਘ ਦੀਸ਼ਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ 'ਚ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ : ਅਰਮਾਨ ਮਲਿਕ ਦੇ ਪੁੱਤ ਜ਼ੈਦ ਦੀ ਵਿਗੜੀ ਸਿਹਤ, 2 ਘੰਟੇ ਚੱਲਿਆ ਆਪਰੇਸ਼ਨ, ਯੂਟਿਊਬਰ ਨੇ ਕਿਹਾ- ਬੇਟੇ ਲਈ ਕਰੋ ਅਰਦਾਸਾਂ
ਪੁਲਸ ਨੇ ਦੱਸਿਆ ਕਿ ਓਵਰਡੋਜ਼ ਨਾਲ ਮਰੇ ਨੌਜਵਾਨ ਦੇ ਮਾਮਲੇ 'ਚ ਹੋਰ ਕਈ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਨਾਵਾਂ ਦੇ ਖੁਲਾਸੇ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਸ ਵਲੋਂ ਜੋ ਮੈਡੀਕਲ ਸਟੋਰ ਨਸ਼ੇੜੀਆਂ ਨੂੰ ਟੀਕੇ ਵੇਚਦਾ ਹੈ ਉਸ ਦੀ ਪਛਾਣ ਕਰ ਲਈ ਹੈ, ਜਿਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।