ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਸ ਪਿੰਡ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

Thursday, May 20, 2021 - 01:21 PM (IST)

ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਸ ਪਿੰਡ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ (ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਮਹਿਕਮੇ ਦੇ ਨਿਰਦੇਸ਼ਾਂ ਨੂੰ ਧਿਆਨ ’ਚ ਰੱਖਦੇ ਹੋਏ ਧਾਰਾ 144 ਸੀ. ਆਰ. ਪੀ. ਸੀ. ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮੁਕੇਰੀਆਂ ਬਲਾਕ ਹਾਜੀਪੁਰ ਦੇ ਪਿੰਡ ਹਲੇੜ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ।  ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਐਮਰਜੈਂਸੀ ਅਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਮਹਿਕਮੇ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇਅ ਅਤੇ ਸੰਪਰਕ ਦੀ ਟਰੇਸਿੰਗ ਕਰਨਗੀਆਂ।

ਇਹ ਵੀ ਪੜ੍ਹੋ : ਕੋਰੋਨਾ ਮਰੀਜ਼ਾਂ ਦਾ ਇਲਾਜ ਕਰਵਾਉਣ ਲਈ ਬੈਂਸ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪਾਜ਼ੇਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ’ਚ ਤਬਦੀਲ ਕੀਤਾ ਜਾਵੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਤਹਿਸੀਲ ਮੁਕੇਰੀਆਂ ਬਲਾਕ ਹਾਜੀਪੁਰ ਦੇ ਪਿੰਡ ਹਲੇੜ ਦੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ’ਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ’ਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਪਦਾ ਪ੍ਰਬੰਧਨ ਐਕਟ 2005 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੋਰੋਨਾ ਦੇ ਬਾਵਜੂਦ ਦੂਜੇ ਸੂਬਿਆਂ ਦੇ ਮੁਕਾਬਲੇ ਪੰਜਾਬ ’ਚ ਮਿਲ ਰਹੀਆਂ ਜ਼ਿਆਦਾ ਸਹੂਲਤਾਂ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 


author

Anuradha

Content Editor

Related News