ਸਕੂਲਾਂ ਲਈ ਲਾਜ਼ਮੀ ਹੋਇਆ ਇਹ ਕੰਮ! ਬਚੇ ਸਿਰਫ 15 ਦਿਨ
Thursday, Jan 09, 2025 - 12:40 PM (IST)
ਫਿਰੋਜ਼ਪੁਰ (ਕੁਮਾਰ) : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੇ ਸ਼ੁਰੂਆਤੀ ਦੇਖਭਾਲ ਤੇ ਸਿੱਖਿਆ ਦੇ ਖੇਤਰ 'ਚ ਕੰਮ ਕਰ ਰਹੀਆਂ ਸੰਸਥਾਵਾਂ/ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਅਤੇ ਪਹਿਲਾਂ ਤੋਂ ਵਿਕਸਿਤ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ, ਜਲਦੀ ਕਰ ਲਓ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸਰਮਾ ਨੇ ਦੱਸਿਆ ਕਿ 3 ਤੋਂ 6 ਸਾਲ ਦੇ ਬੱਚਿਆਂ ਲਈ ਈ. ਸੀ. ਸੀ ਦੇ ਖੇਤਰ 'ਚ ਕੰਮ ਕਰ ਰਹੀਆਂ ਸੰਸਥਾਵਾਂ ਅਤੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਨੂੰ ਰਜਿਸਸਟਰਡ ਕਰਵਾਉਣਾ ਜ਼ਰੂਰੀ ਹੈ ਅਤੇ ਰਜਿਸਟ੍ਰੇਸਨ ਲਈ 5 ਹਜ਼ਾਰ ਰੁਪਏ ਦੀ ਸਲਾਨਾ ਫ਼ੀਸ ਹੋਵੇਗੀ।
ਇਹ ਵੀ ਪੜ੍ਹੋ : ਲੱਗੀਆਂ ਮੌਜਾਂ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਸੁਫ਼ਨਾ ਹੋਇਆ ਪੂਰਾ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਉਕਤ ਸੰਸਥਾਵਾਂ ਅਤੇ ਪਲੇਅ-ਵੇਅ ਸਕੂਲ 15 ਦਿਨਾਂ 'ਚ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ। ਇਸ ਸਬੰਧੀ ਐਪਲੀਕੇਸ਼ਨ ਫਾਰਮ ਅਨੈਕਸਚਰ-1 ਜ਼ਿਲ੍ਹਾ ਫਿਰੋਜ਼ਪੁਰ ਦੀ ਵੈਬਸਾਈਟ 'ਤੇ ਉਪਲੱਬਧ ਹੈ ਅਤੇ ਇਸ ਤੋਂ ਇਲਾਵਾ ਫਾਰਮ ਸਬੰਧਿਤ ਦਫ਼ਤਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ, ਜ਼ਿਲ੍ਹਾ ਫਿਰੋਜ਼ਪੁਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8