ਪ੍ਰੀਖਿਆਵਾਂ ਤੋਂ ਪਹਿਲਾਂ ਕਾਲਜਾਂ 'ਚ ਲਾਜ਼ਮੀ ਹੋਇਆ ਆਹ ਕੰਮ, ਪੀ. ਯੂ. ਪ੍ਰਸ਼ਾਸਨ ਵਲੋਂ ਨਵੇਂ ਹੁਕਮ ਜਾਰੀ

Saturday, Jan 17, 2026 - 04:03 PM (IST)

ਪ੍ਰੀਖਿਆਵਾਂ ਤੋਂ ਪਹਿਲਾਂ ਕਾਲਜਾਂ 'ਚ ਲਾਜ਼ਮੀ ਹੋਇਆ ਆਹ ਕੰਮ, ਪੀ. ਯੂ. ਪ੍ਰਸ਼ਾਸਨ ਵਲੋਂ ਨਵੇਂ ਹੁਕਮ ਜਾਰੀ

ਚੰਡੀਗੜ੍ਹ (ਸ਼ੀਨਾ) : ਪੰਜਾਬ ਯੂਨੀਰਵਸਿਟੀ (ਪੀ. ਯੂ.) ਵਲੋਂ ਸਲਾਨਾ ਪ੍ਰੀਖਿਆਵਾਂ ਤੋਂ ਪਹਿਲਾਂ ਆਪਣੇ ਸਾਰੇ ਮਾਨਤਾ ਪ੍ਰਾਪਤ ਕਾਲਜਾਂ 'ਚ ਸੀ. ਸੀ. ਟੀ. ਵੀ. ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਕੁੱਝ ਮਾਨਤਾ ਪ੍ਰਾਪਤ ਕਾਲਜਾਂ 'ਚ ਬੇਨਿਯਮੀਆਂ ਨੂੰ ਉਜਾਗਰ ਕਰਨ ਵਾਲਿਆਂ ਰਿਪੋਰਟਾਂ ਤੋਂ ਬਾਅਦ ਜਾਰੀ ਕੀਤੇ ਗਏ ਹਨ। ਹਾਲ ਹੀ 'ਚ ਯੂਨੀਵਰਸਿਟੀ ਸਿੰਡੀਕੇਟ ਨੇ ਪੰਜ ਕਾਲਜਾਂ ਖ਼ਿਲਾਫ਼ ਸ਼ਿਕਾਇਤਾਂ ਦਾ ਹੱਲ ਕੀਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਯੂਨੀਵਰਸਿਟੀ ਅਧਿਕਾਰੀਆਂ ਨੂੰ ਸਾਰੇ ਮਾਨਤਾ ਪ੍ਰਾਪਤ ਕੈਂਪਸਾਂ 'ਚ ਸੀ. ਸੀ. ਟੀ. ਵੀ. ਕੈਮਰੇ ਲਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਮੋਹਾਲੀ ਤੋਂ ਵੱਡੀ ਖ਼ਬਰ : ਰਾਣਾ ਬਲਾਚੌਰੀਆ ਕਤਲ ਮਾਮਲੇ ਦਾ ਮੁੱਖ ਸ਼ੂਟਰ ਐਨਕਾਊਂਟਰ 'ਚ ਢੇਰ (ਵੀਡੀਓ)

ਪੀ. ਯੂ. ਇਸ ਸਮੇਂ ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ, ਹੁਸ਼ਿਆਰਪੁਰ ਤੋਂ ਇਲਾਵਾ ਪੰਜਾਬ ਅਤੇ ਚੰਡੀਗੜ੍ਹ ਭਰ ਦੇ 202 ਮਾਨਤਾ ਪ੍ਰਾਪਤ ਕਾਲਜਾਂ ਅਤੇ 6 ਸੰਵਿਧਾਨਕ ਕਾਲਜਾਂ ਦੀ ਨਿਗਰਾਨੀ ਕਰਦਾ ਹੈ। ਹਾਲ ਹੀ 'ਚ ਕਾਨੂੰਨ ਦੇ ਇਕ ਵਿਦਿਆਰਥੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਪੀ. ਯੂ. ਕੈਂਪਸ 'ਚ ਨਿਆਂ ਸ਼ਾਸਤਰ ਦੇ ਪੇਪਰ ਦੌਰਾਨ ਪ੍ਰੀਖਿਆ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਇਆ ਸੀ। ਉਸ ਨੇ ਮਾੜੇ ਪ੍ਰੀਖਿਆ ਹਾਲਾਤਾਂ, ਨਿਗਰਾਨੀ 'ਚ ਕਮੀਆਂ ਅਤੇ ਪ੍ਰੀਖਿਆ ਹਾਲ ਦੇ ਅੰਦਰ ਇਲੈਕਟ੍ਰਾਨਿਕ ਉਪਕਰਣਾਂ ਦੀ ਵਰਤੋਂ ਦਾ ਹਵਾਲਾ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡਾ ਐਨਕਾਊਂਟਰ! ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਪੀ. ਯੂ. ਦੇ ਪ੍ਰੀਖਿਆ ਕੰਟਰੋਲਰ ਜਗਤ ਭੂਸ਼ਣ ਨੇ ਕਿਹਾ ਕਿ ਅਗਲੀ ਪ੍ਰੀਖਿਆਵਾਂ ਤੋਂ ਪਹਿਲਾਂ ਅਸੀਂ ਸਾਰੇ ਸਬੰਧਿਤ ਅਤੇ ਸੰਵਿਧਾਨਕ ਕਾਲਜਾਂ ਨੂੰ ਸਪੱਸ਼ਟ ਨਿਰਦੇਸ਼ ਭੇਜਾਂਗੇ ਅਤੇ ਪ੍ਰੀਖਿਆ ਹਾਲਾਂ ਵਜੋਂ ਵਰਤੇ ਜਾਣ ਵਾਲੇ ਸਾਰੇ ਕਲਾਸਰੂਮਾਂ 'ਚ ਸੀ. ਸੀ. ਟੀ. ਵੀ. ਕੈਮਰੇ ਲਾਉਣ ਲਈ ਕਿਹਾ ਜਾਵੇਗਾ। ਦੱਸਣਯੋਗ ਹੈ ਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੀ. ਯੂ. ਕੈਂਪਸ ਅੰਦਰ ਜ਼ਿਆਦਾਤਰ ਕਲਾਸਰੂਮਾਂ 'ਚ ਪਹਿਲਾਂ ਹੀ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ ਅਤੇ ਇੱਥੇ ਹੋਣ ਵਾਲੀਆਂ ਪ੍ਰੀਖਿਆਵਾਂ ਪਹਿਲਾਂ ਹੀ ਸਖ਼ਤ ਨਿਗਰਾਨੀ ਅਧੀਨ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News