ਪੰਜਾਬ ਦੇ ਸਰਕਾਰੀ ਸਕੂਲਾਂ ''ਚ ਹੋਵੇਗਾ ਆਹ ਕੰਮ, ਜਾਰੀ ਹੋ ਗਏ ਹੁਕਮ
Thursday, Nov 07, 2024 - 11:43 AM (IST)
ਲੁਧਿਆਣਾ (ਵਿੱਕੀ) : ਪੰਜਾਬ ਮਿਡ-ਡੇਅ ਮੀਲ ਸੋਸਾਇਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਸਬੰਧਿਤ ਜ਼ਿਲ੍ਹਿਆਂ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ’ਚ ਰਾਸ਼ਟਰੀ ਡੀ-ਵਾਰਮਿੰਗ ਦਿਵਸ ਦਾ ਆਯੋਜਨ ਕਰਨ।
ਇਹ ਵੀ ਪੜ੍ਹੋ : ਜਿੰਮ ਕਰਕੇ ਹੋ ਰਿਹਾ ਸੀ ਤਕੜਾ, ਸਭ ਸੁਫ਼ਨੇ ਅਧੂਰੇ ਰਹਿ ਜਾਣਗੇ, ਕਦੇ ਸੋਚਿਆ ਨਾ ਸੀ
ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ, ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਪ੍ਰੋਗਰਾਮ ਤਹਿਤ ਇਹ ਮੁਹਿੰਮ 8 ਤੋਂ 18 ਨਵੰਬਰ ਤੱਕ ਚੱਲੇਗੀ। ਇਸ ਵਿਚ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ ਦਵਾਈਆਂ ਵੰਡੀਆਂ ਜਾਣਗੀਆਂ। ਉਕਤ ਪੱਤਰ ’ਚ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਸਾਰੇ ਸਕੂਲਾਂ ’ਚ ਦਵਾਈ ਵੰਡਣ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣ, ਤਾਂ ਕਿ ਕਿਸੇ ਵੀ ਬੱਚੇ ਨੂੰ ਦਵਾਈ ਤੋਂ ਵਾਂਝਾ ਨਾ ਰਹਿਣਾ ਪਵੇ।
ਇਹ ਵੀ ਪੜ੍ਹੋ : ਕੁੜੀ ਵਲੋਂ ਉਸਤਰੇ ਨਾਲ ਗਲਾ ਵੱਢਣ ਨੂੰ ਲੈ ਕੇ ਵੱਡਾ ਖ਼ੁਲਾਸਾ, ਉੱਡ ਗਏ ਸਭ ਦੇ ਹੋਸ਼
ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਦਵਾਈ ਕਿਸੇ ਵੀ ਬੱਚੇ ਨੂੰ ਖ਼ਾਲੀ ਪੇਟ ਨਾ ਦਿੱਤੀ ਜਾਵੇ, ਸਗੋਂ ਭੋਜਣ ਤੋਂ ਬਾਅਦ ਹੀ ਦਿੱਤੀ ਜਾਵੇ, ਤਾਂ ਕਿ ਬੱਚਿਆਂ ਦੀ ਸਿਹਤ ’ਤੇ ਕੋਈ ਮਾੜਾ ਪ੍ਰਭਾਵ ਨਾ ਪਵੇ। ਇਸ ਮੁਹਿੰਮ ਦੀ ਸਮਾਪਤੀ ਉਪਰੰਤ ਸਾਰੇ ਸਕੂਲਾਂ ਨੂੰ ਮੁੱਖ ਦਫ਼ਤਰ ’ਚ ਰਿਪੋਰਟ ਪੇਸ਼ ਕਰਨੀ ਹੋਵੇਗੀ ਅਤੇ ਸਿਹਤ ਸਬੰਧੀ ਡੈਟਾ ਟੀ. ਆਰ. ਜੀ. ਸਾਈਟ ’ਤੇ ਵੀ ਭਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਅਧਿਕਾਰੀਆਂ ਨੂੰ ਇਹ ਯਕੀਨੀ ਕਰਨ ਲਈ ਕਿਹਾ ਗਿਆ ਹੈ ਕਿ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8