ਮਾੜੇ ਸਮੇਂ ਕਾਂਗਰਸ ਛੱਡ ਅਤੇ ਪਾਰਟੀ ਹਰਾਉਣ ਵਾਲੇ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ : ਰਾਜਾ ਵੜਿੰਗ
Wednesday, Oct 25, 2023 - 11:54 AM (IST)
ਅੰਮ੍ਰਿਤਸਰ (ਕਮਲ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸੱਚ ਦੀ ਜਿੱਤ ਹੋਈ ਹੈ, ਅਸੀਂ ਹਰ ਸਾਲ ਰਾਵਣ ਨੂੰ ਸਾੜਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਵੀ ਸਮਾਜ ਵਿਚ ਬੁਰਾਈਆਂ ਦੀ ਬਹੁਤਾਤ ਹੈ, ਚਾਹੇ ਨਸ਼ਾ ਹੋਵੇ ਜਾਂ ਕਿਸੇ ਨਾਲ ਧੱਕਾ ਕਰਨਾ, ਉਹ ਵੀ ਬੁਰਾਈ ਹੈ।
ਇਸ ਮੌਕੇ ਰਾਜਾ ਵੜਿੰਗ ਨੇ ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਕੁਝ ਆਗੂ ਕਾਂਗਰਸ ਛੱਡ ਕੇ ਵਾਪਸ ਵੀ ਆਏ ਹਨ ਪਰ ਮਾੜੇ ਸਮੇਂ ਕਾਂਗਰਸ ਛੱਡ ਅਤੇ ਪਾਰਟੀ ਨੂੰ ਹਰਾਉਣ ਵਾਲੇ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸੂਬੇ ਲਈ ਰਾਹਤ ਦੀ ਖ਼ਬਰ, ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਗਿਰਾਵਟ
ਇਸੇ ਤਰ੍ਹਾਂ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹਜ਼ਾਰਾਂ ਸਾਲ ਪਹਿਲਾਂ ਭਗਵਾਨ ਸ਼੍ਰੀ ਰਾਮ ਜੀ ਨੇ ਰਾਵਣ ’ਤੇ ਜਿੱਤ ਪ੍ਰਾਪਤ ਕੀਤੀ ਸੀ ਅਤੇ ਸੱਚ ’ਤੇ ਪਹਿਰਾ ਦੇਣ ਵਾਲਿਆਂ ਦੀ ਹੀ ਜਿੱਤ ਹੁੰਦੀ ਹੈ, ਜਿਸ ਦਿਨ ਰਾਵਣ ਨੂੰ ਸਾੜਿਆ ਗਿਆ, ਉਹ ਸਾਡੇ ਲਈ ਪ੍ਰੇਰਨਾ ਸਰੋਤ ਹੈ।
ਇਹ ਵੀ ਪੜ੍ਹੋ: ਉਧਾਰ ਦਿੱਤਾ ਹਜ਼ਾਰ ਰੁਪਈਆ ਮੰਗਣਾ ਪਿਆ ਮਹਿੰਗਾ, ਦੋਸਤ ਨੇ ਹੀ ਕਰ ਦਿੱਤਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8