ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ''ਤੇ ਪੁਲਸ ਦੀ ਤਿੱਖੀ ਨਜ਼ਰ, ਵੋਟ ਪਾਉਣ ਸਮੇਂ ਬਣਾਈ ਵੀਡੀਓ ਤਾਂ ਨਹੀਂ ਹੋਵੇਗੀ ਖ਼ੈਰ

Monday, Oct 14, 2024 - 09:21 PM (IST)

ਗੁਰਾਇਆ (ਮੁਨੀਸ਼ ਬਾਵਾ)- ਜਲੰਧਰ ਦਿਹਾਤੀ ਪੁਲਸ ਨੇ ਜਿੱਥੇ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ, ਉਥੇ ਇਨ੍ਹਾਂ ਪ੍ਰਬੰਧਾਂ ਦਾ ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਖੁਦ ਫੀਲਡ ਵਿੱਚ ਜਾ ਕੇ ਗੁਰਾਇਆ ਦੇ ਪਿੰਡ ਅੱਟਾ 'ਚ ਆ ਕੇ ਬੂਥ ਦਾ ਜਾਇਜ਼ਾ ਲਿਆ ਤੇ ਨਾਲ ਹੀ ਮੁਲਾਜ਼ਮਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। 

ਐੱਸ.ਐੱਸ.ਪੀ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਸ ਮੰਗਲਵਾਰ ਨੂੰ ਵੋਟਰਾਂ ਲਈ ਸੁਰੱਖਿਅਤ ਅਤੇ ਨਿਰਪੱਖ ਚੋਣ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹੇ ਭਰ ਵਿੱਚ ਨਿਰਪੱਖ ਅਤੇ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ 2,500 ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਐੱਸ.ਐੱਸ.ਪੀ. ਨੇ ਕਿਹਾ ਕਿ ਹਰੇਕ ਸਬ-ਡਿਵੀਜ਼ਨ ਦਾ ਪ੍ਰਬੰਧਨ ਐੱਸ.ਪੀ-ਰੈਂਕ ਦੇ ਅਫਸਰਾਂ ਦੁਆਰਾ ਕੀਤਾ ਜਾ ਰਿਹਾ ਹੈ, ਜਿਸ ਵਿੱਚ ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਆਪਣੇ-ਆਪਣੇ ਸਥਾਨਾਂ 'ਤੇ ਸੁਰੱਖਿਆ ਕਾਰਜਾਂ ਦੀ ਨਿਗਰਾਨੀ ਕਰਨਗੇ। 

ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੰਵੇਦਨਸ਼ੀਲ ਖੇਤਰਾਂ 'ਤੇ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਗਸ਼ਤ ਯੂਨਿਟ ਮੁੱਖ ਸਥਾਨਾਂ ਦੀ ਨਿਗਰਾਨੀ ਕਰ ਰਹੇ ਹਨ, ਜੋ ਪੋਲਿੰਗ ਦੌਰਾਨ ਪੂਰਾ ਦਿਨ ਨਜ਼ਦੀਕੀ ਨਿਗਰਾਨੀ ਨੂੰ ਯਕੀਨੀ ਬਣਾਉਣਗੇ। ਸੀਨੀਅਰ ਪੁਲਸ ਕਪਤਾਨ ਨੇ ਜਿਥੇ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਬੂਥਾਂ ਦਾ ਨਿਰੀਖਣ ਕੀਤਾ, ਉਥੇ ਦਿਹਾਤੀ ਪੁਲਸ ਵਲੋਂ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਵੀ ਕੱਢੇ ਗਏ। ਐੱਸ.ਐੱਸ.ਪੀ. ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਚੋਣ ਪ੍ਰਕਿਰਿਆ ਵਿੱਚ ਵਿਘਨ ਨਹੀਂ ਪਾਉਣ ਦਿੱਤਾ ਜਾਵੇਗਾ। 

PunjabKesari

ਇਹ ਵੀ ਪੜ੍ਹੋ- ਪੰਜਾਬ ਦਾ ਅਨੋਖਾ ਪਿੰਡ, ਜਿੱਥੇ ਪੰਚਾਇਤੀ ਚੋਣਾਂ 'ਚ ਮਾਂ-ਪੁੱਤ ਹੋਣਗੇ ਆਹਮੋ-ਸਾਹਮਣੇ

ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਪੋਲਿੰਗ ਸਟੇਸ਼ਨਾਂ ਦੇ ਆਲੇ-ਦੁਆਲੇ ਟਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਇਆ ਗਿਆ ਹੈ। ਸੁਰੱਖਿਆ ਪ੍ਰੋਟੋਕੋਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜਲੰਧਰ ਦਿਹਾਤੀ ਪੁਲਸ ਚੋਣ ਕਮਿਸ਼ਨ ਨਾਲ ਵੀ ਤਾਲਮੇਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਾਜ਼ੁਕ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਜ਼ਿੰਮੇਵਾਰੀ ਨਾਲ ਕਰਨ। 

ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕੋਈ ਵੀ ਵੋਟਰ ਮੋਬਾਈਲ ਫੋਨ ਲੈ ਕੇ ਪੋਲਿੰਗ ਬੂਥ ਦੇ ਅੰਦਰ ਵੋਟ ਪਾਉਂਦਾ ਹੈ ਅਤੇ ਉਸ ਦੀ ਵੀਡੀਓ ਵਾਇਰਲ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਸ ਨਾਲ ਸਾਂਝੀ ਕੀਤੀ ਜਾਵੇ। ਸੀਨੀਅਰ ਪੁਲਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ 2,500 ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ 15 ਅਕਤੂਬਰ ਨੂੰ ਸ਼ਾਂਤਮਈ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੋਟਰ ਬਿਨਾਂ ਕਿਸੇ ਡਰ ਦੇ ਵੋਟ ਪਾਉਣ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਜਪਾ ਆਗੂ ਦੇ ਸਰਕਾਰੀ ਗੰਨਮੈਨ ਨੇ ਡਿਊਟੀ 'ਤੇ ਜਾਂਦੇ ਸਮੇਂ ਮੱਥੇ 'ਚ ਮਾਰੀ ਗੋ.ਲ਼ੀ, ਗੱਡੀ 'ਚ ਮਿਲੀ ਲਾ.ਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News