ਹੁਣ ਸੋਸ਼ਲ ਮੀਡੀਆ ''ਤੇ ਹਥਿਆਰ ਦਿਖਾਉਣ ਵਾਲਿਆਂ ਦੀ ਖ਼ੈਰ ਨਹੀਂ ! ਜਾਰੀ ਹੋ ਗਈਆਂ ਸਖ਼ਤ ਹਦਾਇਤਾਂ
Friday, Jul 26, 2024 - 05:01 AM (IST)

ਚੰਡੀਗੜ੍ਹ (ਅੰਕੁਰ)- ਪੰਜਾਬ ਪੁਲਸ ਸੋਸ਼ਲ ਮੀਡੀਆ ’ਤੇ ਹਥਿਆਰਾਂ ਸਮੇਤ ਆਪਣੀਆਂ ਤਸਵੀਰਾਂ ਅਪਲੋਡ ਕਰਨ ਵਾਲਿਆਂ ’ਤੇ ਲਗਾਤਾਰ ਨਜ਼ਰ ਰੱਖਣ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਸੀਨੀਅਰ ਅਧਿਕਾਰੀ ਨੇ ਆਪਣੇ ਮੁਲਾਜ਼ਮਾਂ ਨੂੰ ਹਦਾਇਤਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਾਣਕਾਰੀ ਮੁਤਾਬਕ ਹੁਣ ਸੋਸ਼ਲ ਮੀਡੀਆ ’ਤੇ ਹਥਿਆਰ ਦਿਖਾਉਣ ਵਾਲੇ ਲੋਕਾਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ। ਇਸ ਸਬੰਧੀ ਸਾਰੇ ਜ਼ਿਲਿਆਂ ਦੇ ਐੱਸ.ਐੱਸ.ਪੀਜ਼. ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਐਕਟਿਵ ਰਹਿਣ ਜਾਂ ਆਪਣੀਆਂ ਰੀਲਾਂ ਅਪਲੋਡ ਕਰਨ ਵਾਲੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡੀ.ਜੀ.ਪੀ. ਦਫ਼ਤਰ ਅਜਿਹੇ ਪੁਲਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਹੈ, ਜੋ ਪੁਲਸ ਦੀ ਵਰਦੀ ’ਚ ਰੋਜ਼ਾਨਾ ਰੀਲਾਂ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਦੇ ਹਨ।
ਇਹ ਵੀ ਪੜ੍ਹੋ- ਸੰਸਦ 'ਚ ਚੰਨੀ ਨਾਲ ਹੋਈ ਤਲਖ਼ੀ ਤੋਂ ਬਾਅਦ ਬਿੱਟੂ ਦਾ ਵੱਡਾ ਬਿਆਨ, ਕਿਹਾ- 'Ex CM ਕਰ ਰਹੇ ਦੇਸ਼ਧ੍ਰੋਹੀ ਵਾਲਾ ਵਿਵਹਾਰ'
ਇਸ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੇ ਸਾਰੇ ਪੁਲਸ ਮੁਲਾਜ਼ਮਾਂ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਅਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਨੂੰ ਡਿਲੀਟ ਕਰਨ ਲਈ ਕਿਹਾ ਹੈ। ਜੇਕਰ ਕੋਈ ਮੁਲਾਜ਼ਮ ਜਾ ਅਧਿਕਾਰੀ ਅਜਿਹਾ ਕਰਦਾ ਹੈ, ਅਜਿਹੇ ਲੋਕਾਂ ਵਿਰੁੱਧ ਤੁਰੰਤ ਐੱਸ.ਐੱਸ.ਪੀ. ਨੂੰ ਰਿਪੋਰਟ ਕਰਨ ਨੂੰ ਕਿਹਾ ਗਿਆ ਹੈ।
ਉਨ੍ਹਾਂ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰਨ ਲਈ ਕਿਹਾ ਗਿਆ ਹੈ, ਜੋ ਡੀ.ਜੀ.ਪੀ. ਦਫ਼ਤਰ ਜਾਂ ਆਪਣੇ ਸੀਨੀਅਰਾਂ ਵੱਲੋਂ ਜਾਰੀ ਹਦਾਇਤਾਂ ਦੀ ਵਾਰ-ਵਾਰ ਉਲੰਘਣਾ ਕਰਦੇ ਹਨ। ਅਜਿਹੇ ਮੁਲਾਜ਼ਮਾਂ ਦਾ ਇੰਕਰੀਮੈਂਟ ਵੀ ਰੋਕਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ- 'ਜਗ ਬਾਣੀ' 'ਚ ਲੱਗੀ ਖ਼ਬਰ ਦਾ ਅਸਰ- ਤਸਵੀਰ ਹੋਈ ਵਾਇਰਲ ਤਾਂ ਚੋਰ ਨੇ ਚੋਰੀ ਕੀਤੀ ਐਕਟਿਵਾ ਖ਼ੁਦ ਛੱਡੀ ਵਾਪਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e