ਪੰਜਾਬ ਵਾਪਸ ਆਉਣ ਦੇ ਚਾਹਵਾਨ ਸਰਕਾਰ ਦੀ ਵੈੱਬਸਾਈਟ ''ਤੇ ਖੁਦ ਨੂੰ ਕਰਨ ਰਜਿਸਟਰਡ
Tuesday, Apr 28, 2020 - 01:11 AM (IST)
ਪਟਿਆਲਾ, (ਜ. ਬ.)— ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਕਡਾਊਨ ਤੋਂ ਬਾਅਦ ਪੰਜਾਬ ਵਾਪਸ ਆਉਣ ਦੇ ਚਾਹਵਾਨ ਵਿਅਕਤੀਆਂ ਲਈ ਆਪਣੀ ਰਜਿਸਟਰੇਸ਼ਨ ਕਰਨੀ ਲਾਜ਼ਮੀ ਕੀਤੀ ਗਈ ਹੈ, ਜਿਸ ਤਹਿਤ ਲਾਕਡਾਊਨ ਖੁੱਲਣ ਤੋਂ ਬਾਅਦ ਪੰਜਾਬ ਆਉਣ ਵਾਲੇ ਪੰਜਾਬ ਦੇ ਕਾਮੇ, ਪੰਜਾਬ ਵਾਸੀ ਜਾ ਕੋਈ ਵੀ ਵਿਅਕਤੀ ਹਵਾਈ, ਟਰੇਨ ਜਾਂ ਸੜਕ ਰਾਹੀਂ ਜੇਕਰ ਪੰਜਾਬ ਆਉਣਾ ਚਾਹੁੰਦਾ ਹੈ ਤਾਂ ਉਹ ਪਹਿਲਾਂ ਪੰਜਾਬ ਸਰਕਾਰ ਦੀ ਵੈੱਬਸਾਈਟ http://covidhelp.punjab.gov.in/ 'ਤੇ ਆਪਣੇ ਆਪ ਨੂੰ ਰਜਿਸਟਰ ਕਰੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈੱਬਸਾਈਟ 'ਤੇ ਜਾ ਕੇ ਫਾਰਮ ਭਰਨ ਤੋਂ ਪਹਿਲਾਂ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ 'ਚ ਪੰਜਾਬ ਆਉਣ ਵਾਲੇ ਵਿਅਕਤੀ ਜਾਂ ਵਿਅਕਤੀਆਂ ਨੂੰ ਕੋਵਿਡ-19 ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਸਬੰਧੀ ਦੱਸਿਆ ਗਿਆ ਹੈ ਅਤੇ ਰਜਿਸਟਰੇਸ਼ਨ ਫਾਰਮ 'ਚ ਆਪਣਾ ਪੂਰਾ ਵੇਰਵਾ ਦਰਜ ਕਰਨਾ ਹੋਵੇਗਾ।