ਬਠਿੰਡਾ 'ਚ ਪੰਜਾਬ ਸਰਕਾਰ ਖ਼ਿਲਾਫ਼ ਗਰਜੇ ਹਜ਼ਾਰਾਂ ਕਿਸਾਨ-ਮਜ਼ਦੂਰ, ਇਕੱਠੇ ਹੋ ਕੇ ਲਾਇਆ ਧਰਨਾ

Friday, Mar 06, 2026 - 05:10 PM (IST)

ਬਠਿੰਡਾ 'ਚ ਪੰਜਾਬ ਸਰਕਾਰ ਖ਼ਿਲਾਫ਼ ਗਰਜੇ ਹਜ਼ਾਰਾਂ ਕਿਸਾਨ-ਮਜ਼ਦੂਰ, ਇਕੱਠੇ ਹੋ ਕੇ ਲਾਇਆ ਧਰਨਾ

ਬਠਿੰਡਾ (ਪਰਮਿੰਦਰ) : ਇੱਥੇ ਪੁਲਸ ਪ੍ਰਸ਼ਾਸਨ ਵੱਲੋਂ ਪਿਛਲੇ ਦਿਨੀਂ ਪਿੰਡ ਜਿਊਂਦ 'ਚ ਕਿਸਾਨਾਂ ‘ਤੇ ਕੀਤੇ ਗਏ ਜਬਰ ਦੇ ਵਿਰੋਧ 'ਚ ਵੱਡੀ ਗਿਣਤੀ 'ਚ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਹੋਰ ਜਨਤਕ ਸੰਗਠਨਾਂ ਨੇ ਇਕ ਵਿਸ਼ਾਲ ਰੋਸ ਰੈਲੀ ਕੀਤੀ। ਇਸ ਰੈਲੀ 'ਚ ਹਜ਼ਾਰਾਂ ਦੀ ਗਿਣਤੀ 'ਚ ਵਰਕਰਾਂ ਨੇ ਹਿੱਸਾ ਲਿਆ ਅਤੇ ਬਠਿੰਡਾ ਪੁਲਸ ਪ੍ਰਸ਼ਾਸਨ, ਖ਼ਾਸ ਕਰਕੇ ਐੱਸ. ਐੱਸ. ਪੀ. ਖ਼ਿਲਾਫ਼ ਪੁਲਸ ਕੇਸ ਦਰਜ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਸੰਗਠਨਾਂ ਵੱਲੋਂ ਸ਼ਹਿਰ 'ਚ ਰੋਸ ਮਾਰਚ ਵੀ ਕੀਤਾ ਗਿਆ। ਧਰਨੇ ਦੌਰਾਨ ਵੱਖ-ਵੱਖ ਸੰਗਠਨਾਂ ਦੇ ਆਗੂਆਂ ਤੋਂ ਇਲਾਵਾ ਪੁਲਸ ਜਬਰ ਦਾ ਸ਼ਿਕਾਰ ਹੋਏ ਕਿਸਾਨ ਚਰਨਜੀਤ ਸਿੰਘ ਵਾਸੀ ਮਾੜੀ ਅਤੇ ਪੁਲਸ ਲਾਠੀਚਾਰਜ 'ਚ ਜ਼ਖ਼ਮੀ ਹੋਏ ਹੋਰ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ : ਇਨ੍ਹਾਂ ਲੈਕਚਰਾਰਾਂ ਦੀਆਂ ਤਰੱਕੀਆਂ 'ਤੇ ਲਟਕੀ ਤਲਵਾਰ! ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ

ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਕਿਸਾਨਾਂ-ਮਜ਼ਦੂਰਾਂ ਤੋਂ ਇਲਾਵਾ ਹਰ ਆਮ ਇਨਸਾਨ ਦੀ ਆਵਾਜ਼ ਨੂੰ ਲਾਠੀ ਅਤੇ ਗੋਲੀ ਦੇ ਜ਼ੋਰ ਨਾਲ ਦਬਾਉਣਾ ਚਾਹੁੰਦਾ ਹੈ ਪਰ ਸਰਕਾਰ ਦੀ ਇਸ ਤਰ੍ਹਾਂ ਦੀ ਮਨਸ਼ਾ ਨੂੰ ਲੋਕ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਧਰਨੇ-ਪ੍ਰਦਰਸ਼ਨਾਂ ਤੋਂ ਨਿਕਲੀ ਪਾਰਟੀ ਹੋਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਹੁਣ ਆਮ ਲੋਕਾਂ ਦੇ ਧਰਨਿਆਂ ਤੋਂ ਹੀ ਡਰ ਲੱਗਣ ਲੱਗ ਪਿਆ ਹੈ।

ਇਹ ਵੀ ਪੜ੍ਹੋ : 'ਪੰਜਾਬ 'ਚ 35 ਲੱਖ ਪੈਨਸ਼ਨ ਧਾਰਕਾਂ ਦੀ ਰੁਕੀ ਪੈਨਸ਼ਨ!' ਪਰਗਟ ਸਿੰਘ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
 ਉਨ੍ਹਾਂ ਦੋਸ਼ ਲਗਾਇਆ ਕਿ ਬਠਿੰਡਾ ਪੁਲਸ ਨੂੰ ਸਰਕਾਰ ਵੱਲੋਂ ਖ਼ਾਸ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਸ ਸਾਰੇ ਇਲਾਕੇ 'ਚ ਸਰਕਾਰ ਖ਼ਿਲਾਫ਼ ਉੱਠਣ ਵਾਲੀ ਹਰ ਆਵਾਜ਼ ਨੂੰ ਸਖ਼ਤੀ ਨਾਲ ਦਬਾਇਆ ਜਾਵੇ। ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਬਠਿੰਡਾ ਦੇ ਪਿੱਛੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਹੱਥ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News