ਲੱਖਾਂ ਦੇ ਗਹਿਣੇ ਤੇ ਕੀਮਤੀ ਸਾਮਾਨ ਚੋਰੀ

Wednesday, Sep 27, 2017 - 01:40 AM (IST)

ਲੱਖਾਂ ਦੇ ਗਹਿਣੇ ਤੇ ਕੀਮਤੀ ਸਾਮਾਨ ਚੋਰੀ

ਮੇਹਟੀਆਣਾ,  (ਸੰਜੀਵ)- ਥਾਣਾ ਮੇਹਟੀਆਣਾ ਅਧੀਨ ਆਉਂਦੇ ਪਿੰਡ ਮੁਖਲਿਆਣਾ ਵਿਚ ਚੋਰਾਂ ਵੱਲੋਂ ਦਿਨ-ਦਿਹਾੜੇ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ।
ਜਾਣਕਾਰੀ ਦਿੰਦਿਆਂ ਕੁਲਵਿੰਦਰ ਕੌਰ ਪਤਨੀ ਤਰਲੋਚਨ ਸਿੰਘ ਵਾਸੀ ਪਿੰਡ ਮੁਖਲਿਆਣਾ ਨੇ ਦੱਸਿਆ ਕਿ ਉਸ ਦਾ ਪਤੀ ਵਿਦੇਸ਼ ਗਿਆ ਹੋਇਆ ਹੈ ਤੇ ਬੀਤੇ ਦਿਨੀਂ ਉਹ ਆਪਣੀ ਬੇਟੀ ਨੂੰ ਨਾਲ ਲੈ ਕੇ ਨਾਭਾ ਵਿਖੇ ਆਪਣੇ ਪੇਕੇ ਘਰ ਗਈ ਹੋਈ ਸੀ। ਪਿੱਛੋਂ ਉਸ ਦਾ ਸਹੁਰਾ ਅਜੀਤ ਸਿੰਘ, ਜੋ ਕਿ ਵੱਖਰੇ ਘਰ ਵਿਚ ਰਹਿ ਰਿਹਾ ਹੈ, ਜਦੋਂ ਸਾਡੇ ਘਰ  ਪਸ਼ੂਆਂ ਨੂੰ ਚਾਰਾ ਪਾਉਣ ਆਇਆ ਤਾਂ ਦੇਖਿਆ ਕਿ ਗਰਿੱਲ ਟੁੱਟੀ ਹੋਈ ਸੀ। ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅੰਦਰ ਪਈ ਅਲਮਾਰੀ ਦੇ ਤਾਲੇ ਵੀ ਟੁੱਟੇ ਹੋਏ ਸਨ ਅਤੇ ਸਾਮਾਨ ਇੱਧਰ-ਉੱਧਰ ਖਿੱਲਰਿਆ ਪਿਆ ਸੀ। 
ਉਸ ਨੇ ਦੱਸਿਆ ਕਿ ਉਸ ਦੇ ਸਹੁਰੇ ਨੇ ਉਸ ਨੂੰ ਫੋਨ 'ਤੇ ਸੂਚਿਤ ਕੀਤਾ ਅਤੇ ਜਦੋਂ ਉਸ ਨੇ ਆ ਕੇ ਦੇਖਿਆ ਤਾਂ ਅਲਮਾਰੀ ਵਿਚੋਂ ਕੀਮਤੀ ਗਹਿਣੇ, ਜ਼ਰੂਰੀ ਕਾਗਜ਼ਾਤ, ਕੁਝ ਨਕਦੀ ਅਤੇ ਹੋਰ ਕੀਮਤੀ ਸਾਮਾਨ ਗਾਇਬ ਸੀ। ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਥਾਣਾ ਮੇਹਟੀਆਣਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News