ਘਰ ''ਚੋਂ ਲੱਖਾਂ ਦੇ ਗਹਿਣੇ, ਨਕਦੀ ਤੇ ਜ਼ਰੂਰੀ ਦਸਤਾਵੇਜ਼ ਚੋਰੀ

Friday, Apr 20, 2018 - 01:32 AM (IST)

ਬਟਾਲਾ,   (ਬੇਰੀ)-  ਬੀਤੀ ਰਾਤ ਚੋਰਾਂ ਵੱਲੋਂ ਗੁਰੂ ਨਾਨਕ ਨਗਰ ਸਥਿਤ ਇਕ ਘਰ 'ਚੋਂ ਨਕਦੀ, ਲੱਖਾਂ ਦੇ ਗਹਿਣੇ ਅਤੇ ਹੋਰ ਜ਼ਰੂਰੀ ਕਾਗਜ਼ਾਤ ਚੋਰੀ ਕਰ ਕੇ ਲਿਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਗੁਰੂ ਨਾਨਕ ਨਗਰ ਬਟਾਲਾ ਨੇ ਦੱਸਿਆ ਕਿ ਉਹ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਪਰਿਵਾਰ ਸਮੇਤ ਘਰ ਦੀ ਹੇਠਲੀ ਮੰਜ਼ਿਲ 'ਤੇ ਕਮਰੇ ਵਿਚ ਸੁੱਤਾ ਪਿਆ ਸੀ ਅਤੇ ਅੱਜ ਸਵੇਰੇ ਜਦੋਂ ਉੱਠ ਕੇ ਘਰ ਦੀ ਉੱਪਰਲੀ ਮੰਜ਼ਿਲ 'ਤੇ ਪਹੁੰਚਿਆ ਤਾਂ ਦੇਖਿਆ ਕਿ ਕਮਰੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟੇ ਹਨ, ਜਦੋਂ ਉਹ ਕਮਰੇ ਅੰਦਰ ਗਿਆ ਤਾਂ ਅੰਦਰ ਸਾਮਾਨ ਖਿੱਲਰਿਆ ਪਿਆ ਸੀ ਅਤੇ ਚੋਰ ਅਲਮਾਰੀ ਵਿਚੋਂ 25 ਤੋਲੇ ਸੋਨੇ ਦੇ ਗਹਿਣੇ, 1 ਲੱਖ ਦੀ ਨਕਦੀ ਅਤੇ ਹੋਰ ਜ਼ਰੂਰੀ ਕਾਗਜ਼ਾਤ ਚੋਰੀ ਕਰ ਕੇ ਲਿਜਾ ਚੁੱਕੇ ਸਨ। ਉਸ ਨੇ ਦੱਸਿਆ ਕਿ ਸਾਡੇ ਘਰ ਦੀ ਪਿਛਲੀ ਕੰਧ ਟੱਪ ਕੇ ਚੋਰ ਦਾਖਲ ਹੋਏ ਹਨ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ। ਕੁਲਵੰਤ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਚੌਕੀ ਸਿੰਬਲ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। 


Related News