ਹਜਾਰਾਂ ਮਿ. ਲੀ. ਨਾਜਾਇਜ ਸ਼ਰਾਬ ਤੇ 40 ਕਿੱਲੋ ਲਾਹਣ ਸਮੇਤ 3 ਮੁਲਜ਼ਮ ਗ੍ਰਿਫਤਾਰ

Sunday, Sep 20, 2020 - 02:27 AM (IST)

ਹਜਾਰਾਂ ਮਿ. ਲੀ. ਨਾਜਾਇਜ ਸ਼ਰਾਬ ਤੇ 40 ਕਿੱਲੋ ਲਾਹਣ ਸਮੇਤ 3 ਮੁਲਜ਼ਮ ਗ੍ਰਿਫਤਾਰ

ਕਪੂਰਥਲਾ,(ਭੂਸ਼ਣ)- ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਹਜਾਰਾਂ ਮਿ. ਲੀ. ਸ਼ਰਾਬ ਤੇ 40 ਕਿੱਲੋ ਲਾਹਣ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਜ਼ਿਲੇ ਭਰ ’ਚ ਸ਼ਰਾਬ ਮਾਫੀਆ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਐੱਸ.ਐੱਚ. ਓ. ਕੋਤਵਾਲੀ ਇੰਸਪੈਕਟਰ ਨਵਦੀਪ ਸਿੰਘ ਨੇ ਪਿੰਡ ਮੁਸ਼ਕਵੇਦ ਦੇ ਨੇਡ਼ੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਜੋਗਿੰਦਰ ਸਿੰਘ ਪੁੱਤਰ ਗੱਗਾ ਸਿੰਘ ਵਾਸੀ ਵਿਲਾ ਕੋਠੀ ਤੇ ਸੀਰਾ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਵਿਲਾ ਕੋਠੀ ਥਾਣਾ ਕੋਤਵਾਲੀ ਦੇ ਘਰ ਛਾਪੇਮਾਰੀ ਕੀਤੀ। ਮੌਕੇ ਤੋਂ ਮੁਲਜ਼਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੁਲਸ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਗ੍ਰਿਫਤਾਰ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 35 ਹਜਾਰ 250 ਮਿ. ਲੀ. ਨਾਜਾਇਜ ਸ਼ਰਾਬ ਬਰਾਮਦ ਹੋਈ। ਗ੍ਰਿਫਤਾਰ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਉੱਥੇ ਦੂਜੇ ਪਾਸੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਇੱਕ ਸੂਚਨਾ ਦੇ ਆਧਾਰ ’ਤੇ ਚੰਦਰ ਮੋਹਨ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਵਿਲਾ ਕੋਠੀ ਦੇ ਘਰ ’ਚ ਛਾਪਾਮਾਰੀ ਦੌਰਾਨ 40 ਕਿੱਲੋ ਲਾਹਣ ਤੇ ਭੱਠੀ ਦਾ ਸਾਮਾਨ ਬਰਾਮਦ ਕੀਤਾ। ਬਰਾਮਦ ਲਾਹਣ ਤੋਂ ਭਾਰੀ ਮਾਤਰਾ ’ਚ ਨਾਜਾਇਜ ਸ਼ਰਾਬ ਤਿਆਰ ਕੀਤੀ ਜਾਣੀ ਸੀ। ਮੁਲਜ਼ਮ ਚੰਦਰ ਮੋਹਨ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


author

Bharat Thapa

Content Editor

Related News