ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਗ੍ਰਿਫਤਾਰ
Wednesday, Feb 14, 2018 - 04:48 AM (IST)

ਮੱਲ੍ਹੀਆਂ ਕਲਾਂ, (ਟੁੱਟ)- ਸਦਰ ਥਾਣਾ ਨਕੋਦਰ ਅਧੀਨ ਪੈਂਦੀ ਪੁਲਸ ਚੌਕੀ ਪਿੰਡ ਉੱਗੀ ਦੀ ਪੁਲਸ ਪਾਰਟੀ ਵਲੋਂ ਨਾਕੇ ਦੌਰਾਨ ਇਕ ਨੌਜਵਾਨ ਤੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਨ ਦੀ ਸੂਚਨਾ ਮਿਲੀ ਹੈ। ਚੌਕੀ ਇੰਚਾਰਜ ਐੱਸ. ਆਈ. ਗਗਨਦੀਪ ਸਿੰਘ ਸੇਖੋਂ ਦੀ ਸੂਚਨਾ ਮੁਤਾਬਿਕ ਪੁਲਸ ਪਾਰਟੀ ਵਲੋਂ ਪਿੰਡ ਰਹੀਮਪੁਰ ਗੇਟ ਕੋਲ ਨਾਕੇ ਦੌਰਾਨ ਬਿਨਾਂ ਨੰਬਰ ਹੀਰੋ ਹੌਂਡਾ ਸਪਲੈਂਡਰ ਮੋਟਰਸਾਈਕਲ 'ਤੇ ਆ ਰਹੇ ਨੌਜਵਾਨ ਨੂੰ ਰੋਕਿਆ ਗਿਆ। ਪੁਲਸ ਦੀ ਪੁੱਛਗਿੱਛ ਦੌਰਾਨ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ। ਉਕਤ ਨੌਜਵਾਨ ਖਿਲਾਫ ਪਹਿਲਾਂ ਲੁੱਟਾਂ-ਖੋਹਾਂ ਤੇ ਹੋਰ ਮਾਮਲਿਆਂ 'ਚ ਨਾਮਜ਼ਦ ਹੈ। ਇਹ ਨੌਜਵਾਨ ਜ਼ਮਾਨਤ 'ਤੇ ਰਿਹਾਅ ਹੋ ਕੇ ਆਇਆ ਸੀ ਜਿਸ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਸਾਬੀ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਉੱਗੀ ਵਜੋਂ ਹੋਈ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।