ਅੰਮ੍ਰਿਤਸਰ ਵਿਖੇ ਜਨਾਨੀ ਦੀ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ, ਜਾਣੋ ਪੂਰਾ ਮਾਮਲਾ
Wednesday, Jun 21, 2023 - 04:44 PM (IST)
![](https://static.jagbani.com/multimedia/2023_6image_16_44_493456981c32copy.jpg)
ਅੰਮ੍ਰਿਤਸਰ (ਸੰਜੀਵ) : ਥਾਣਾ ਗੇਟ ਹਕੀਮਾ ਦੇ ਅਮਨ ਐਵੇਨਿਊ ਇਲਾਕੇ ਵਿਚ ਇਕ ਵਿਆਹੁਤਾ ਜਨਾਨੀ ਵੱਲੋਂ ਮਿੱਟੀ ਦਾ ਤੇਲ ਪਾ ਕੇ ਖ਼ੁਦਕੁਸ਼ੀ ਕਰਨ ਦੀ ਧਮਕੀ ਦੇਣ ਦੀ ਵਾਇਰਲ ਹੋਈ ਵੀਡੀਓ ਨੇ ਇਕ ਵਾਰ ਪੁਲਸ ਦੀ ਨੀਂਦ ਉਡਾ ਦਿੱਤੀ ਹੈ, ਜਿਸ ਵਿਚ ਔਰਤ ਆਪਣੀ ਮੌਤ ਲਈ ਆਪਣੀ ਸੱਸ ਅਤੇ ਨਨਾਣ ਨੂੰ ਜ਼ਿੰਮੇਵਾਰ ਠਹਿਰਾ ਰਹੀ ਸੀ। ਵੀਡੀਓ ਦੇਖਣ ਤੋਂ ਬਾਅਦ ਥਾਣਾ ਗੇਟ ਹਕੀਮਾ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਨਾਨੀ ਨੂੰ ਸਮਝਾਇਆ ਅਤੇ ਉਸ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : ਕੇਂਦਰ ਨੇ ਦਿਖਾਈਆਂ ਅੱਖਾਂ ਤਾਂ ਪੰਜਾਬ ਸਰਕਾਰ ਨੇ ਫੜਿਆ ਕਰਨਾਟਕ ਦਾ ਹੱਥ, ਲਿਆ ਵੱਡਾ ਫ਼ੈਸਲਾ
ਕੀ ਹੈ ਮਾਮਲਾ?
ਵੀਡੀਓ ’ਚ ਅਮਨ ਐਵੇਨਿਊ ਦੀ ਰਹਿਣ ਵਾਲੀ ਨਵਦੀਪ ਕੌਰ ਆਪਣੇ ’ਤੇ ਮਿੱਟੀ ਦਾ ਤੇਲ ਪਾ ਕੇ ਖ਼ੁਦਕੁਸ਼ੀ ਕਰਨ ਦੀ ਗੱਲ ਕਰ ਰਹੀ ਹੈ, ਜਿਸ ’ਚ ਉਹ ਆਪਣੇ ਸਹੁਰਿਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦਾ ਜ਼ਿਕਰ ਕਰ ਰਹੀ ਹੈ। ਇਸ ਮਗਰੋਂ ਥਾਣਾ ਗੇਟ ਹਕੀਮਾ ਦੇ ਇੰਚਾਰਜ ਇੰਸਪੈਕਟਰ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਮਝਾ ਕੇ ਸਥਿਤੀ ’ਤੇ ਕਾਬੂ ਪਾਇਆ। ਪੁਲਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ, ਸਿੱਖ ਨੌਜਵਾਨ ਦੀ ਕੁੱਟਮਾਰ ਕਰ ਤੋੜੀ ਬਾਂਹ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।