ਚੰਡੀਗੜ੍ਹ ਦੇ ਨਾਮੀ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
Wednesday, Jan 28, 2026 - 09:53 AM (IST)
ਚੰਡੀਗੜ੍ਹ (ਵੈੱਬ ਡੈਸਕ, ਕੁਲਦੀਪ) : ਚੰਡੀਗੜ੍ਹ ਦੇ ਸਕੂਲਾਂ 'ਚ ਬੁੱਧਵਾਰ ਸਵੇਰੇ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ 5 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਈ-ਮੇਲ ਜ਼ਰੀਏ ਭੇਜੀ ਗਈ ਸੀ। ਧਮਕੀ ਮਿਲਣ ਵਾਲੇ ਸਕੂਲਾਂ 'ਚ ਸੈਕਟਰ-25 ਸਥਿਤ ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ-16 ਦਾ ਮਾਡਲ ਸਕੂਲ, ਸੈਕਟਰ-45 ਦਾ ਸੇਂਟ ਸਟੀਫਨ ਸਕੂਲ, ਸੈਕਟਰ-35 ਦਾ ਮਾਡਲ ਸਕੂਲ ਅਤੇ ਸੈਕਟਰ-19 ਦਾ ਮਾਡਲ ਸਕੂਲ ਸ਼ਾਮਲ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਬਿਜਲੀ ਤੇ ਗਰਜ ਨਾਲ ਤੇਜ਼ ਹਵਾਵਾਂ ਦੀ ਚਿਤਾਵਨੀ
ਧਮਕੀ ਦੀ ਸੂਚਨਾ ਮਿਲਦੇ ਹੀ ਸਾਰੇ ਸਕੂਲਾਂ ਨੰ ਸਾਵਧਾਨੀ ਵਜੋਂ ਖ਼ਾਲੀ ਕਰਵਾ ਲਿਆ ਗਿਆ। ਬੱਚਿਆਂ ਨੂੰ ਸਕੂਲ ਤੋਂ ਛੁੱਟੀ ਕਰ ਦਿੱਤੀ ਗਈ ਅਤੇ ਸਕੂਲੀ ਬੱਸਾਂ ਨੂੰ ਰਸਤੇ 'ਚੋਂ ਹੀ ਵਾਪਸ ਭੇਜ ਦਿੱਤਾ ਗਿਆ। ਮੌਕੇ 'ਤੇ ਚੰਡੀਗੜ੍ਹ ਪੁਲਸ ਦੇ ਸੀਨੀਅਰ ਅਧਿਕਾਰੀ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਪੁੱਜੀਆਂ ਹੋਈਆਂ ਹਨ ਅਤੇ ਸਕੂਲ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ।
ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪੁਲਸ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਧਮਕੀ ਦੀ ਸੱਚਾਈ ਦੀ ਜਾਂਚ 'ਚ ਜੁੱਟ ਗਈ ਹੈ। ਸੁਰੱਖਿਆ ਦੇ ਮੱਦੇਨਜ਼ਰ ਆਸ-ਪਾਸ ਦੇ ਇਲਾਕਿਆਂ 'ਚ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ। ਇਸ ਧਮਕੀ ਤੋਂ ਬਾਅਦ ਬੱਚਿਆਂ ਦੇ ਨਾਲ-ਨਾਲ ਮਾਪਿਆਂ 'ਚ ਚਿੰਤਾ ਦਾ ਮਾਹੌਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
