ਅੰਮ੍ਰਿਤਸਰ ''ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Friday, Feb 27, 2026 - 11:03 AM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ)– ਅੰਮ੍ਰਿਤਸਰ ਦੇ ਕਰੀਬ ਇਕ ਦਰਜਨ ਨਾਮੀ ਅਤੇ ਪ੍ਰਸਿੱਧ ਸਕੂਲਾਂ ਨੂੰ ਅੱਜ ਸਵੇਰੇ ਧਮਕੀ ਭਰਿਆ ਈਮੇਲ ਪ੍ਰਾਪਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਤੋਂ ਬਾਅਦ ਪੁਲਸ ਦੀ ਮੌਜੂਦਗੀ ਵਿੱਚ ਸਕੂਲ ਕੰਪਲੈਕਸਾਂ ਦੀ ਵਿਆਪਕ ਜਾਂਚ ਕੀਤੀ ਜਾ ਰਹੀ ਹੈ। ਧਮਕੀ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ। ਹੁਣ ਤੱਕ ਕੀਤੀ ਗਈ ਜਾਂਚ ਦੌਰਾਨ ਕਿਸੇ ਵੀ ਸਕੂਲ ਵਿੱਚੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ
ਇਸ ਦੇ ਬਾਵਜੂਦ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹਰ ਸੰਭਵ ਸਾਵਧਾਨੀ ਵਰਤੀ ਜਾ ਰਹੀ ਹੈ। ਸਰੋਤਾਂ ਅਨੁਸਾਰ ਸਭ ਸਕੂਲਾਂ ਨੂੰ ਇਕੋ ਜਿਹਾ ਈਮੇਲ ਭੇਜੇ ਜਾਣ ਦੀ ਜਾਣਕਾਰੀ ਮਿਲੀ ਹੈ, ਜਿਸ ਕਾਰਨ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੁਲਿਸ ਵੱਲੋਂ ਈਮੇਲ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 'ਸਰ ਜੀ ਤੁਰਿਆ ਨ੍ਹੀ ਜਾਂਦਾ, ਦਰਦ ਹੋ ਰਹੀ..."! ਚੂੜੇ ਵਾਲੀ ਦੇ ਸਿਰ 'ਚ ਗੋਲੀ ਮਾਰਨ ਵਾਲਾ ਪੁਲਸ ਨੂੰ ਪਾ ਰਿਹਾ ਦੁਹਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
