ਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ
Monday, Mar 02, 2026 - 01:59 PM (IST)
ਚੰਡੀਗੜ੍ਹ (ਵੈੱਬ ਡੈਸਕ, ਕੁਲਦੀਪ) : ਚੰਡੀਗੜ੍ਹ ਦੇ ਸੈਕਟਰ-34 ਅਤੇ ਇੰਡਸਟਰੀਅਲ ਏਰੀਆ ਸਥਿਤ ਪਾਸਪੋਰਟ ਦਫ਼ਤਰ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ 'ਚ ਹੜਕੰਪ ਮਚ ਗਿਆ। ਜਾਣਕਾਰੀ ਅਨੁਸਾਰ ਇਸ ਧਮਕੀ ਭਰੀ ਈ-ਮੇਲ 'ਚ ਸੈਕਟਰ-17 ਦੇ ਬੱਸ ਸਟੈਂਡ ਦਾ ਵੀ ਜ਼ਿਕਰ ਕੀਤਾ ਗਿਆ ਸੀ, ਜਿਸ ਕਾਰਨ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ 'ਚ ਆ ਗਿਆ। ਸੂਚਨਾ ਮਿਲਦਿਆਂ ਹੀ ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਬੰਧਿਤ ਇਮਾਰਤਾਂ 'ਚ ਸਖ਼ਤ ਤਲਾਸ਼ੀ ਮੁਹਿੰਮ ਚਲਾਈ ਗਈ।
ਸੁਰੱਖਿਆ ਦੇ ਮੱਦੇਨਜ਼ਰ ਕੁੱਝ ਸਮੇਂ ਲਈ ਇਲਾਕੇ ਨੂੰ ਖ਼ਾਲੀ ਕਰਵਾਇਆ ਗਿਆ ਅਤੇ ਉੱਥੇ ਆਉਣ-ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਗਈ। ਮੌਕੇ 'ਤੇ ਪਹੁੰਚੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਾਈਬਰ ਸੈੱਲ ਦੀ ਟੀਮ ਹੁਣ ਇਸ ਈ-ਮੇਲ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਮੇਲ ਕਿਸ ਨੇ ਅਤੇ ਕਿੱਥੋਂ ਭੇਜੀ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਆਬੂਧਾਬੀ ਤੇ ਦੁਬਈ ਜਾਣ ਵਾਲੀਆਂ ਉਡਾਣਾਂ ਰੱਦ, ਯਾਤਰੀਆਂ ਨੂੰ ਸਟੇਟਸ ਚੈੱਕ ਕਰਨ ਦੀ ਸਲਾਹ
ਸ਼ੁਰੂਆਤੀ ਜਾਂਚ 'ਚਇਸ ਨੂੰ ਸ਼ਰਾਰਤੀ ਅਨਸਰਾਂ ਦੀ ਕਰਤੂਤ ਮੰਨਿਆ ਜਾ ਰਿਹਾ ਹੈ ਪਰ ਪੁਲਸ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਕੋਈ ਵੀ ਸ਼ੱਕੀ ਗਤੀਵਿਧੀ ਦਿਖਣ 'ਤੇ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
