ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ''ਚ ਮਚਿਆ ਹੜਕੰਪ! ਪੜ੍ਹੋ ਆਖ਼ਰ ਅਜਿਹਾ ਕੀ ਹੋਇਆ

Thursday, May 21, 2026 - 10:19 AM (IST)

ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ''ਚ ਮਚਿਆ ਹੜਕੰਪ! ਪੜ੍ਹੋ ਆਖ਼ਰ ਅਜਿਹਾ ਕੀ ਹੋਇਆ

ਚੰਡੀਗੜ੍ਹ (ਵੈੱਬ ਡੈਸਕ, ਕੁਲਦੀਪ) : ਸ਼ਹਿਰ ਤੋਂ ਇਸ ਵੇਲੇ ਦੀ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਸ਼ਹਿਰ 'ਚ ਫਿਰ ਕਈ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਿੱਤੀ ਗਈ ਹੈ। ਇਸ ਧਮਕੀ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਆ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੈਕਟਰ-40 ਸਥਿਤ ਡੀ. ਪੀ. ਐੱਸ. ਸਕੂਲ, ਸੈਕਟਰ-26 ਸਥਿਤ ਸਟ੍ਰਾਬੇਰੀ ਸਕੂਲ ਅਤੇ ਚਿਤਕਾਰਾ ਸਕੂਲ ਨੂੰ ਈਮੇਲ ਰਾਹੀਂ ਇਹ ਧਮਕੀ ਭਰੇ ਸੰਦੇਸ਼ ਭੇਜੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਖ਼ਪਤਕਾਰਾਂ ਲਈ ਆਖ਼ਰੀ ਚਿਤਾਵਨੀ, 30 ਮਈ ਤੋਂ ਬਾਅਦ ਪੈ ਸਕਦੈ ਵੱਡਾ ਪੰਗਾ, ਮੁਫ਼ਤ 'ਚ ਫਟਾਫਟ...

ਇਸ ਧਮਕੀ ਭਰੀ ਸੂਚਨਾ ਤੋਂ ਤੁਰੰਤ ਬਾਅਦ ਮੌਕੇ 'ਤੇ ਭਾਰੀ ਪੁਲਸ ਫੋਰਸ, ਡੌਗ ਸਕੁਐਡ, ਸਬੰਧਿਤ ਥਾਣਾ ਪੁਲਸ ਅਤੇ ਖ਼ੁਫ਼ੀਆ ਏਜੰਸੀਆਂ ਦੇ ਉੱਚ ਅਧਿਕਾਰੀ ਪਹੁੰਚ ਗਏ ਹਨ। ਪੁਲਸ ਵੱਲੋਂ ਸਕੂਲ ਕੰਪਲੈਕਸਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਈਮੇਲ 'ਚ ਨਾ ਸਿਰਫ ਸਕੂਲਾਂ, ਸਗੋਂ ਰੇਲਵੇ ਟਰੈਕਾਂ ਨੂੰ ਵੀ ਨਿਸ਼ਾਨਾ ਬਣਾਉਣ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਪੂਰਾ ਪ੍ਰਸ਼ਾਸਨ ਚੌਕਸ ਹੋ ਗਿਆ ਹੈ।

ਇਹ ਵੀ ਪੜ੍ਹੋ : ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ ਫ਼ੈਸਲਾ

ਫਿਲਹਾਲ ਸਾਈਬਰ ਸੈੱਲ ਦੀ ਟੀਮ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਜਾਂਚ 'ਚ ਜੁੱਟੀ ਹੋਈ ਹੈ। ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ 'ਤੇ ਭਰੋਸਾ ਨਾ ਕਰਨ ਅਤੇ ਸ਼ਹਿਰ 'ਚ ਸ਼ਾਂਤੀ ਬਣਾਈ ਰੱਖਣ। ਸੁਰੱਖਿਆ ਏਜੰਸੀਆਂ ਵੱਲੋਂ ਇਸ ਪੂਰੇ ਮਾਮਲੇ ਦੀ ਬਹੁਤ ਹੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਦੇ ਸਕੂਲਾਂ 'ਚ 23 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਰਹੀਆਂ ਹਨ ਪਰ ਇਸ ਤੋਂ ਪਹਿਲਾਂ ਸਕੂਲਾਂ ਨੂੰ ਮਿਲੀ ਧਮਕੀ ਕਾਰਨ ਮਾਪਿਆਂ ਅਤੇ ਵਿਦਿਆਰਥੀਆਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 

 


author

Babita

Content Editor

Related News