ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Monday, May 25, 2026 - 06:30 PM (IST)
ਲੁਧਿਆਣਾ (ਵੈੱਬ ਡੈਸਕ, ਰਾਜ) : ਮਹਾਨਗਰ ਲੁਧਿਆਣਾ 'ਚ ਉਸ ਵੇਲੇ ਭਾਰੀ ਸਨਸਨੀ ਫੈਲ ਗਈ, ਜਦੋਂ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਦੇ ਸਰਕਾਰੀ ਕੰਪਿਊਟਰਾਂ 'ਤੇ ਇੱਕ ਖ਼ੌਫ਼ਨਾਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ। 'ਖਾਲਿਸਤਾਨ ਨੈਸ਼ਨਲ ਆਰਮੀ' ਵੱਲੋਂ ਭੇਜੀ ਗਈ ਇਸ ਈਮੇਲ 'ਚ ਲੁਧਿਆਣਾ ਦੇ ਮੇਅਰ ਦਫ਼ਤਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਲੁਧਿਆਣਾ ਸਥਿਤ ਘਰ ਨੂੰ ਬੰਬ ਨਾਲ ਉਡਾਉਣ ਦੀ ਸਿੱਧੀ ਧਮਕੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਆਧਾਰ ਕਾਰਡ ਵਾਲੀਆਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣ ਇਨ੍ਹਾਂ ਤਾਰੀਖ਼ਾਂ ਨੂੰ...
ਸੋਮਵਾਰ ਸਵੇਰੇ 7:28 ਵਜੇ ਭੇਜੀ ਗਈ ਇਸ ਈਮੇਲ 'ਚ ਧਮਾਕਿਆਂ ਦਾ ਬਕਾਇਦਾ ਸਮਾਂ ਵੀ ਤੈਅ ਕੀਤਾ ਗਿਆ ਹੈ। ਈਮੇਲ ਮੁਤਾਬਕ ਦੁਪਹਿਰ ਠੀਕ 1:11 ਵਜੇ ਮੇਅਰ ਦਫ਼ਤਰ ਅਤੇ ਰਾਤ 9:11 ਵਜੇ ਦਿਲਜੀਤ ਦੋਸਾਂਝ ਦੇ ਘਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਇਸ ਸੰਵੇਦਨਸ਼ੀਲ ਮਾਮਲੇ ਤੋਂ ਬਾਅਦ ਲੁਧਿਆਣਾ ਪੁਲਸ ਦਾ ਸਾਈਬਰ ਸੈੱਲ ਤੁਰੰਤ ਹਰਕਤ 'ਚ ਆ ਗਿਆ ਹੈ। ਪੁਲਸ ਵੱਲੋਂ ਈਮੇਲ ਭੇਜਣ ਵਾਲੇ ਦੇ ਆਈ. ਪੀ. ਐਡਰੈੱਸ ਨੂੰ ਟਰੇਸ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ
ਸੁਰੱਖਿਆ ਦੇ ਲਿਹਾਜ਼ ਨਾਲ ਮੇਅਰ ਦਫ਼ਤਰ, ਨਗਰ ਨਿਗਮ ਕੰਪਲੈਕਸ ਅਤੇ ਹੋਰ ਅਹਿਮ ਥਾਵਾਂ 'ਤੇ ਸੁਰੱਖਿਆ ਘੇਰਾ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਦੀ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
