ਪੰਜਾਬ ਯੂਨੀਵਰਸਿਟੀ ਤੇ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ''ਚ ਦਹਿਸ਼ਤ ਦਾ ਮਾਹੌਲ
Monday, Apr 27, 2026 - 11:23 AM (IST)
ਚੰਡੀਗੜ੍ਹ (ਵੈੱਬ ਡੈਸਕ, ਸ਼ੀਨਾ) : ਸ਼ਹਿਰ 'ਚ ਇਕ ਵਾਰ ਫਿਰ ਬੰਬ ਦੀ ਧਮਕੀ ਦੀ ਖ਼ਬਰ ਨੇ ਤੜਥੱਲੀ ਮਚਾ ਦਿੱਤੀ ਹੈ। ਹੁਣ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੇਂਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਸੁਰੱਖਿਆ ਏਜੰਸੀਆਂ ਹਰਕਤ 'ਚ ਆ ਗਈਆਂ। ਪੁਲਸ ਵਲੋਂ ਸੰਵੇਦਨਸ਼ੀਲ ਥਾਵਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬੰਬ ਸਕੁਐਡ ਅਤੇ ਡੌਗ ਸਕੁਐਡ ਸਣੇ ਪੁਲਸ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ 'ਚ ਡਰ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਸ ਨੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਵੀ ਘੇਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਬੁਲੇਟਿਨ
ਯੂਨੀਵਰਸਿਟੀ ਕੈਂਪਸ 'ਚ ਆਉਣ-ਜਾਣ ਵਾਲਿਆਂ 'ਤੇ ਸਖ਼ਤ ਨਿਗਰਾਨੀ
ਪੁਲਸ ਅਧਿਕਾਰੀਆਂ ਅਨੁਸਾਰ ਅਜੇ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ਪਰ ਸਾਵਧਾਨੀ ਵਜੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਕੈਂਪਸ 'ਚ ਆਉਣ-ਜਾਣ ਵਾਲੇ ਲੋਕਾਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਈਬਰ ਟੀਮ ਨੂੰ ਵੀ ਸਰਗਰਮ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਕਾਲ ਕਿਸੇ ਸ਼ਰਾਰਤੀ ਵਿਅਕਤੀ ਵਲੋਂ ਕੀਤੀ ਗਈ ਹੋ ਸਕਦੀ ਹੈ। ਹਾਲਾਂਕਿ ਪੁਲਸ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਸ਼ਾਸਨ ਅਤੇ ਪੁਲਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ਨੂੰ ਨਜ਼ਰ-ਅੰਦਾਜ਼ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਸ ਨੂੰ ਰਿਪੋਰਟ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
