ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ, ਪੁਲਸ ਜਾਂਚ 'ਚ ਜੁੱਟੀ
Thursday, Jan 29, 2026 - 10:27 AM (IST)
ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-1 ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਜ਼ਰੀਏ ਦਿੱਤੀ ਗਈ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਬਲ, ਫਾਇਰ ਬ੍ਰਿਗੇਡ ਅਤੇ ਬੰਬ ਸਕੁਐਡ ਟੀਮਾਂ ਮੌਕੇ 'ਤੇ ਪੁੱਜ ਗਈਆਂ ਹਨ ਅਤੇ ਸਕੱਤਰੇਤ 'ਚ ਤਲਾਸ਼ੀ ਮੁਹਿੰਮ 'ਚ ਜੁੱਟ ਗਈਆਂ ਹਨ। ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਿਵਲ ਸਕੱਤਰੇਤ ਦੀ ਘੇਰਾਬੰਦੀ ਕੀਤੀ ਗਈ ਹੈ।
ਪੂਰੇ ਸਕੱਤਰੇਤ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਚੰਡੀਗੜ੍ਹ ਦੇ ਕਈ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਸਕੂਲਾਂ ਨੂੰ ਖ਼ਾਲੀ ਕਰਵਾ ਲਿਆ ਗਿਆ ਸੀ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ 'ਚ ਸਾਰਾ ਦਿਨ ਡਰ ਵਾਲਾ ਮਾਹੌਲ ਰਿਹਾ।
ਹੁਣ ਅੱਜ ਪੰਜਾਬ ਸਿਵਲ ਸਕੱਤਰੇਤ ਨੂੰ ਧਮਕੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਕਰਮਚਾਰੀਆਂ ਅਤੇ ਮੁਲਾਜ਼ਮਾਂ 'ਚ ਡਰ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
