ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਕਰਵਾਇਆ ਜਾ ਰਿਹਾ ਖ਼ਾਲੀ
Thursday, May 22, 2025 - 12:08 PM (IST)

ਚੰਡੀਗੜ੍ਹ : ਚੰਡੀਗੜ੍ਹ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਇਕ ਮੇਲ ਮਿਲੀ ਹੈ, ਜਿਸ ਤੋਂ ਬਾਅਦ ਹਾਈਕੋਰਟ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਨੂੰ ਖ਼ਾਲੀ ਕਰਵਾਇਆ ਜਾ ਰਿਹਾ ਹੈ।
ਲੋਕਾਂ 'ਚ ਹਫੜਾ-ਦਫੜੀ ਦਾ ਮਾਹੌਲ ਹੈ ਕਿਉਂਕਿ ਇਸ ਇਲਾਕੇ 'ਚ ਕਾਫੀ ਭੀੜ ਰਹਿੰਦੀ ਹੈ। ਫਿਲਹਾਲ ਸੁਰੱਖਿਆ ਫੋਰਸਾਂ ਵਲੋਂ ਮੋਰਚਾ ਸਾਂਭ ਲਿਆ ਗਿਆ ਹੈ।