ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

Thursday, Feb 19, 2026 - 12:17 PM (IST)

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-9 ਵਿਖੇ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸਕੱਤਰੇਤ ਨੂੰ ਈ-ਮੇਲ ਭੇਜ ਕੇ ਇਹ ਧਮਕੀ ਦਿੱਤੀ ਗਈ ਹੈ। ਪੁਲਸ ਨੇ ਧਮਕੀ ਮਿਲਣ ਤੋਂ ਬਾਅਦ ਸਕੱਤਰੇਤ ਵਿਖੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ।

ਇਹ ਵੀ ਪੜ੍ਹੋ : ਜਹਾਜ਼ ਚੜ੍ਹਦੇ ਹੀ ਬੰਦੇ ਦੀ ਮੌਤ, ਪਤਨੀ ਸਣੇ ਜਾ ਰਿਹਾ ਸੀ ਇਟਲੀ, ਸੁਫ਼ਨਾ ਰਹਿ ਗਿਆ ਅਧੂਰਾ

ਭਾਰੀ ਗਿਣਤੀ 'ਚ ਪੁਲਸ ਬਲ ਦੀ ਤਾਇਨਾਤੀ ਸਕੱਤਰੇਤ ਵਿਖੇ ਕੀਤੀ ਗਈ ਹੈ। ਫਿਲਹਾਲ ਇਸ ਗੱਲ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਧਮਕੀ ਭਰੀ ਮੇਲ ਕਿਸ ਨੇ ਭੇਜੀ ਹੈ ਅਤੇ ਕਿੱਥੋਂ ਭੇਜੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News