ਵੱਡੀ ਖ਼ਬਰ : ਬਜਟ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Sunday, Mar 08, 2026 - 10:12 AM (IST)
ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ ਰਾਜ) : ਪੰਜਾਬ ਵਿਧਾਨ 'ਚ ਬਜਟ ਪੇਸ਼ ਹੋਣ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਕਿ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਹੈ, ਜਿਸ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ 'ਚ ਆ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ
ਵਿਧਾਨ ਸਭਾ ਕੰਪਲੈਕਸ ਅੰਦਰ ਸਖ਼ਤ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਬੰਬ ਸਕੁਐਡ ਟੀਮਾਂ ਵਲੋਂ ਇਲਾਕੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਅਜੇ ਤੱਕ ਪੁਲਸ ਨੂੰ ਕਿਸੇ ਤਰ੍ਹਾਂ ਦੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ ਪਰ ਸੁਰੱਖਿਆ ਦੇ ਮੱਦੇਨਜ਼ਰ ਪੁਲਸ ਨੇ ਆਸ-ਪਾਸ ਦੇ ਇਲਾਕਿਆਂ 'ਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਹੈ।
ਇਹ ਵੀ ਪੜ੍ਹੋ : 'ਪੰਜਾਬ 'ਚ 35 ਲੱਖ ਪੈਨਸ਼ਨ ਧਾਰਕਾਂ ਦੀ ਰੁਕੀ ਪੈਨਸ਼ਨ!' ਪਰਗਟ ਸਿੰਘ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
