ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਮਚੀ ਹੜਕੰਪ, ਪੁਲਸ ਵੱਲੋਂ ਜਾਂਚ ਸ਼ੁਰੂ ਜਾਰੀ

Monday, Mar 16, 2026 - 04:01 PM (IST)

ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਮਚੀ ਹੜਕੰਪ, ਪੁਲਸ ਵੱਲੋਂ ਜਾਂਚ ਸ਼ੁਰੂ ਜਾਰੀ

ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਦੇਸ ਰਾਜ ਹੈਰੀਟੇਜ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਤੁਰੰਤ ਸਿੱਖਿਆ ਵਿਭਾਗ ਅਤੇ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਸ ਵੱਲੋਂ ਬੰਬ ਨਿਰੋਧਕ ਦਸਤਾ ਮੌਕੇ ‘ਤੇ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਸਕੂਲ ਪ੍ਰਸ਼ਾਸਨ ਨੇ ਦੱਸਿਆ ਕਿ ਜਦੋਂ ਇਹ ਈਮੇਲ ਮਿਲੀ ਤਾਂ ਕੁਝ ਸਮੇਂ ਲਈ ਸਕੂਲ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਸੀ। ਉਨ੍ਹਾਂ ਕਿਹਾ ਕਿ ਜਿਵੇਂ ਹੀ ਪੁਲਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ, ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਕੂਲ ਪਰਿਸਰ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ

ਦੂਜੇ ਪਾਸੇ ਪੁਲਸ ਅਧਿਕਾਰੀ ਨੇ ਕਿਹਾ ਕਿ ਜਿਵੇਂ ਹੀ ਈਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਪ੍ਰਾਪਤ ਹੋਈ, ਪੁਲਸ ਪਾਰਟੀ ਅਤੇ ਬੰਬ ਨਿਰੋਧਕ ਦਸਤਾ ਤੁਰੰਤ ਮੌਕੇ ‘ਤੇ ਭੇਜ ਦਿੱਤਾ ਗਿਆ ਅਤੇ ਸਕੂਲ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ ਕਣਕ ਤੇ ਸਰੋਂ ਦੀ ਖੜ੍ਹੀ ਫਸਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News