ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ

Friday, Dec 12, 2025 - 11:56 AM (IST)

ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ

ਅੰਮ੍ਰਿਤਸਰ (ਦਲਜੀਤ ਸ਼ਰਮਾ)– ਅੰਮ੍ਰਿਤਸਰ ਦੇ ਕਈ ਨਾਮੀ ਅਤੇ ਪ੍ਰਸਿੱਧ ਸਕੂਲਾਂ ਨੂੰ ਅੱਜ ਸਵੇਰੇ ਧਮਕੀ ਭਰਿਆ ਈਮੇਲ ਪ੍ਰਾਪਤ ਹੋਇਆ, ਜਿਸ ਤੋਂ ਬਾਅਦ ਹੜਕੰਪ ਮਚ ਗਿਆ ਅਤੇ  ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਸਕੂਲਾਂ ਨੇ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ, ਜਦਕਿ ਕੁਝ ਸਕੂਲਾਂ ਵੱਲੋਂ ਪੁਲਸ ਦੀ ਮੌਜੂਦਗੀ ਵਿੱਚ ਸਕੂਲ ਕੰਪਲੈਕਸ ਦੀ ਵਿਆਪਕ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਗਰਭਵਤੀ ਨਾ ਹੋਣ ਕਾਰਣ ਨੂੰਹ ਨੂੰ ਦਿੱਤੇ ਜਾਂਦੇ ਸੀ ਤਸੀਹੇ, ਤੰਗ ਆਈ ਨੇ ਗਲ ਲਾਈ ਮੌਤ, 10 ਮਹੀਨੇ ਪਹਿਲਾਂ...

ਧਮਕੀ ਸਬੰਧੀ ਜਾਣਕਾਰੀ ਮਿਲਣ ਉਪਰੰਤ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਹੁਣ ਤੱਕ ਕੀਤੀ ਗਈ ਕਾਰਵਾਈ ਦੌਰਾਨ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ, ਪਰ ਫਿਰ ਵੀ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਲੁਟੇਰਿਆਂ ਨੂੰ ਜ਼ਰਾ ਵੀ ਨਹੀਂ ਆਇਆ ਤਰਸ, ਮੂੰਗਫਲੀ ਦੀ ਫੜੀ ਲਗਾਉਣ ਵਾਲੇ ਨਾਲ ਮਿੰਟਾਂ 'ਚ...

ਇਥੋਂ ਦੇ ਮਾਪਿਆਂ ਨੂੰ ਵੀ ਸਕੂਲਾਂ ਵੱਲੋਂ ਛੁੱਟੀ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ, ਜਿਸ ਕਾਰਨ ਕਈ ਮਾਪੇ ਜਲਦੀ-ਜਲਦੀ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਨੂੰ ਘਰ ਲੈ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਭ ਸਕੂਲਾਂ ਨੂੰ ਇੱਕੋ ਜਿਹਾ ਈਮੇਲ ਭੇਜੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਿਸ ਕਾਰਨ ਸਥਿਤੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸ਼ੂਟਰ ਗ੍ਰਿਫਤਾਰ

 


 


author

Shivani Bassan

Content Editor

Related News