ਪਰਵਿੰਦਰ ਝੋਟੇ ਲਈ ਲੱਗੇ ਧਰਨੇ 'ਚ SSP ਦਾ ਘਰ ਉਡਾਉਣ ਦੀ ਧਮਕੀ, ਜਰਮਨਜੀਤ ਨਾਂ ਦੇ ਸ਼ਖ਼ਸ ਖ਼ਿਲਾਫ਼ ਮਾਮਲਾ ਦਰਜ
Wednesday, Nov 04, 2026 - 05:27 PM (IST)
ਮਾਨਸਾ : ਮਾਨਸਾ 'ਚ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਦੌਰਾਨ ਐੱਸ. ਐੱਸ. ਪੀ. ਨੂੰ ਧਮਕੀ ਅਤੇ ਭੜਕਾਊ ਭਾਸ਼ਣ ਦੇਣ ਦੇ ਮਾਮਲੇ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਜਰਮਨਜੀਤ ਸਿੰਘ ਖ਼ਾਲਸਾ ਵਾਸੀ ਜ਼ਿਲ੍ਹਾ ਤਰਨਤਾਰਨ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਜਰਮਨਜੀਤ ਸਿੰਘ 'ਤੇ ਦੋਸ਼ ਹੈ ਕਿ ਉਸ ਨੇ ਧਰਨੇ ਦੌਰਾਨ ਮੰਚ ਤੋਂ ਸੰਬੋਧਨ ਕਰਦਿਆਂ ਮਾਨਸਾ ਦੇ ਐੱਸ. ਐੱਸ. ਪੀ. ਦੀ ਰਿਹਾਇਸ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਉਸ ਨੇ ਕਿਹਾ ਸੀ ਕਿ ਜੇਕਰ ਐੱਸ. ਐੱਸ. ਪੀ. 'ਚ ਹਿੰਮਤ ਹੈ ਤਾਂ ਸਾਨੂੰ ਜੇਲ੍ਹ 'ਚ ਡੱਕ ਕੇ ਦਿਖਾਵੇ ਅਤੇ ਸਾਡੇ ਸਿੰਘਾਂ ਨੂੰ ਰਿਹਾਅ ਕਰੇ, ਨਹੀਂ ਤਾਂ ਉਸ ਦੇ ਘਰ ਦੀ ਨੰਬਰ ਪਲੇਟ ਦਾ ਸਾਨੂੰ ਵੀ ਪਤਾ ਹੈ।
ਜਰਮਨਜੀਤ ਵਲੋਂ ਐੱਸ. ਐੱਸ. ਪੀ. ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਜਿਸ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵੀ ਵਾਇਰਲ ਹੋ ਰਹੀ ਹੈ। ਦੋਸ਼ ਹਨ ਕਿ ਜਰਮਨਜੀਤ ਨੇ ਆਪਣੇ ਭਾਸ਼ਣ ਦੌਰਾਨ ਅਜਿਹੀਆਂ ਗੱਲਾਂ ਕਹੀਆਂ, ਜਿਨ੍ਹਾਂ ਨਾਲ ਇਲਾਕੇ 'ਚ ਤਣਾਅ ਪੈਦਾ ਹੋਣ ਅਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਦਸ਼ਾ ਸੀ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਰੱਜ ਕੇ ਤਾਰੀਫ਼-'ਮੂਸੇਵਾਲਾ ਬਹੁਤ ਟੈਲੈਂਟਿਡ ਮੁੰਡਾ ਸੀ'
ਪੁਲਸ ਦਾ ਮੰਨਣਾ ਹੈ ਕਿ ਜਨਤਕ ਮੰਚ ਤੋਂ ਦਿੱਤੀ ਗਈ ਇਸ ਤਰ੍ਹਾਂ ਦੀ ਧਮਕੀ ਅਤੇ ਭੜਕਾਊ ਬਿਆਨਬਾਜ਼ੀ ਨਾਲ ਸ਼ਹਿਰ ਦਾ ਮਾਹੌਲ ਖ਼ਰਾਬ ਹੋ ਸਕਦਾ ਸੀ ਅਤੇ ਸ਼ਾਂਤੀ ਵਿਵਸਥਾ ਪ੍ਰਭਾਵਿਤ ਹੋ ਸਕਦੀ ਸੀ। ਇਸ ਲਈ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਾਨਸਾ ਪੁਲਸ ਨੇ ਜਰਮਨਜੀਤ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
