ਵੱਡੀ ਖ਼ਬਰ: ਦੁਰਗਿਆਣਾ ਮੰਦਰ ਨੂੰ ਫਿਰ ਤੋਂ ਬੰਬ ਨਾਲ ਉਡਾਉਣ ਦੀ ਆਈ ਧਮਕੀ

Thursday, Jan 25, 2024 - 03:13 PM (IST)

ਵੱਡੀ ਖ਼ਬਰ: ਦੁਰਗਿਆਣਾ ਮੰਦਰ ਨੂੰ ਫਿਰ ਤੋਂ ਬੰਬ ਨਾਲ ਉਡਾਉਣ ਦੀ ਆਈ ਧਮਕੀ

ਅੰਮ੍ਰਿਤਸਰ(ਵੈੱਬ ਡੈਸਕ, ਸਰਬਜੀਤ): ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ ਵਾਰ ਫਿਰ ਸ੍ਰੀ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੂਸਰੀ ਵਾਰ ਧਮਕੀ ਭਰੇ ਫੋਨ ਆਉਣ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਵੀਰਵਾਰ ਦੀ ਸਵੇਰ ਨੂੰ 8: 44 'ਤੇ ਦੁਰਗਿਆਣਾ ਤੀਰਥ ਕਮੇਟੀ ਦੇ ਦਫ਼ਤਰ ਵਿਖੇ ਫੋਨ ਆਇਆ, ਜਿਸ ਨੂੰ ਦਫ਼ਤਰ 'ਚ ਕੰਮ ਕਰ ਰਹੇ ਰਾਮ ਕੁਮਾਰ ਪਾਠਕ ਨੇ ਸੁਣਿਆ ਸੀ। ਰਾਮ ਕੁਮਾਰ ਪਾਠਕ ਨੇ ਦੱਸਿਆ ਕਿ ਜਦੋਂ ਫੋਨ ਚੱਕਿਆ ਤਾਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਕਿ ਤੁਸੀਂ ਅਯੁੱਧਿਆ ਵਿਖੇ ਮੰਦਰ ਬਣਵਾਉਣ 'ਚ ਮਦਦ ਕਰ ਰਹੇ ਹੋ, ਉਸ ਨੂੰ ਬੰਦ ਕਰ ਦਿਓ ਅਤੇ ਆਪਣੇ ਮੰਦਰ ਦੀ ਪ੍ਰਧਾਨ ਅਤੇ ਜਨਰਲ ਸੈਕਟਰੀ ਨੂੰ ਕਹੋ ਕਿ ਇਥੋਂ ਆਪਣਾ ਬੋਰੀ ਬਿਸਤਰਾ ਚੁੱਕ ਲੈਣ। ਉਨ੍ਹਾਂ ਦੱਸਿਆ ਕਿ ਇਸ ਬਾਰੇ ਜਦੋਂ ਉਨ੍ਹਾਂ ਨੇ ਸੈਕਟਰੀ ਪਿੰਕ ਰਾਜ ਨਾਲ ਗੱਲ ਕੀਤੀ ਤਾਂ ਥੋੜੀ ਸਮੇਂ ਬਾਅਦ ਫਿਰ ਤੋਂ 9 ਵਜੇ ਫੋਨ ਦੁਬਾਰਾ ਆ ਗਿਆ, ਜਿਸ ਵਿੱਚ ਮੁੜ ਤੋਂ ਉਹੀ ਗੱਲਾਂ ਰਿਪੀਟ ਕਰਦੇ ਹੋਏ ਧਮਕੀਆਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਢ ਤੇ ਸੰਘਣੀ ਧੁੰਦ ਨੇ ਲੋਕਾਂ ਦੀ ਕਰਾਈ ਤੌਬਾ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

ਜ਼ਿਕਰਯੋਗ ਹੈ ਕਿ ਨਿਊਯਾਰਕ ਸਥਿਤ ਸੰਸਥਾ ਸਿੱਖ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਅੰਮ੍ਰਿਤਸਰ ਦੇ ਥਾਣਾ ਡੀ ਡਵੀਜ਼ਨ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਅਨੁਸਾਰ ਉਕਤ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਇਕ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਵਿਚ ਸਾਡੇ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿਰੁੱਧ ਸ਼ਬਦਾਵਲੀ ਵਰਤੀ ਗਈ ਸੀ।

ਇਹ ਵੀ ਪੜ੍ਹੋ : ਦਵਾਈ ਦੇਣ ਤੋਂ ਇਨਕਾਰ ਕਰਨ 'ਤੇ ਪਤਨੀ ਨੇ ਪਤੀ ਦਾ ਕਰ 'ਤਾ ਕਤਲ

ਦੂਜੇ ਪਾਸੇ ਇਸ ਤੋਂ ਪਹਿਲਾਂ ਅੱਤਵਾਦੀ ਪੰਨੂ ਨੇ ਅਯੁੱਧਿਆ ਵਿਚ ਸ਼੍ਰੀ ਰਾਮ ਮੰਦਰ ਦੇ ਪਵਿੱਤਰ ਸਮਾਰੋਹ ਤੋਂ ਬਾਅਦ ਦੇਸ਼ ਵਿਚ ਹਿੰਦੂ ਮੰਦਰਾਂ ’ਤੇ ਹਮਲੇ ਦੀ ਧਮਕੀ ਦਿੱਤੀ ਸੀ। ਅੰਮ੍ਰਿਤਸਰ ਪੁਲਸ ਨੇ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਐੱਫ. ਆਈ. ਆਰ. 153-ਏ.153-ਬੀ 505, 66 ਤਹਿਤ ਮਾਮਲਾ ਦਰਜ ਕਰ ਲਿਆ ਹੈ। ਗੁਰਪਤਵੰਤ ਸਿੰਘ ਪੰਨੂ ਵੱਲੋਂ ਜਾਰੀ ਵੀਡੀਓ ਵਿਚ ਦੁਰਗਿਆਣਾ ਤੀਰਥ ਅਸਥਾਨ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੰਦਿਆਂ ਕਿਹਾ ਗਿਆ ਸੀ ਕਿ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਦੁਰਗਿਆਣਾ ਮੰਦਰ ਨਹੀਂ ਬਣਾਇਆ ਜਾ ਸਕਦਾ। ਅੱਤਵਾਦੀ ਪੰਨੂ ਨੇ ਦੁਰਗਿਆਣਾ ਪ੍ਰਬੰਧਕ ਕਮੇਟੀ ਨੂੰ ਵੀ ਧਮਕੀ ਦਿੱਤੀ ਸੀ ਕਿ ਮੰਦਰ ਦੇ ਦਰਵਾਜ਼ੇ ਬੰਦ ਕਰ ਕੇ ਇਸ ਦੀਆਂ ਚਾਬੀਆਂ ਸ੍ਰੀ ਹਰਿਮੰਦਰ ਸਾਹਿਬ ਨੂੰ ਸੌਪ ਦਿੱਤੀਆਂ ਜਾਣ।

ਇਹ ਵੀ ਪੜ੍ਹੋ : ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਪੁਲਸ ਨੇ ਤਰਨਤਾਰਨ ’ਚ ਕੱਢਿਆ ਫਲੈਗ ਮਾਰਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News