ਹੁਣ ਖਰੜ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ
Friday, Jan 09, 2026 - 02:11 PM (IST)
ਖਰੜ (ਰਣਬੀਰ) : ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ ਵੀਰਵਾਰ ਨੂੰ ਜ਼ਿਲ੍ਹਾ ਅਦਾਲਤੀ ਕੰਪਲੈਕਸ ਮੋਹਾਲੀ ਨੂੰ ਮਿਲੀ ਧਮਕੀ ਮਗਰੋਂ ਅੱਜ ਖਰੜ ਤਹਿਸੀਲ ਕੰਪਲੈਕਸ ਨੂੰ ਇਕ ਧਮਕੀ ਭਰੀ ਈ-ਮੇਲ ਮਿਲੀ ਅਤੇ ਤਹਿਸੀਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਤਹਿਸੀਲ ਕੰਪਲੈਕਸ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਸ ਵੱਲੋਂ ਵੱਡੇ ਪੱਧਰ 'ਤੇ ਬੰਬ ਵਿਰੋਧੀ ਦਸਤਿਆਂ ਨੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਵਿਚਾਲੇ ਬੇਹੱਦ ਚਿੰਤਾ ਭਰੀ ਖ਼ਬਰ, ਸਾਵਧਾਨ ਰਹਿਣ ਲੋਕ, ਸਾਹਮਣੇ ਆਈ ਵੱਡੀ ਗੱਲ
ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ, ਜਦੋਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਭਰੀਆਂ ਈ-ਮੇਲਾਂ ਆਈਆਂ ਸਨ ਅਤੇ ਅਦਾਲਤਾਂ 'ਚ ਦਹਿਸ਼ਤ ਭਰਿਆ ਮਾਹੌਲ ਬਣਿਆ ਰਿਹਾ ਸੀ।
ਇਹ ਵੀ ਪੜ੍ਹੋ : ਗੈਸ ਕੁਨੈਕਸ਼ਨ ਅਤੇ ਆਧਾਰ ਕਾਰਡ ਹੋਣਗੇ ਰੱਦ! ਇਕੱਠਾ ਕੀਤਾ ਜਾ ਰਿਹਾ ਡਾਟਾ, ਪੜ੍ਹੋ ਪੂਰੀ ਖ਼ਬਰ
ਬੀਤੇ ਦਿਨੀਂ ਫਿਰੋਜ਼ਪੁਰ, ਮੋਗਾ, ਰੂਪਨਗਰ, ਲੁਧਿਆਣਾ, ਫਰੀਦਕੋਟ, ਸ੍ਰੀ ਅਨੰਦਪੁਰ ਸਾਹਿਬ ਅਤੇ ਮੋਹਾਲੀ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਬੀਤੇ ਦਿਨ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਅੱਜ ਖਰੜ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
