ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਮਚੀ ਹਫੜਾ-ਦਫੜੀ

Friday, Sep 18, 2026 - 01:56 PM (IST)

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਮਚੀ ਹਫੜਾ-ਦਫੜੀ

ਫਾਜ਼ਿਲਕਾ (ਸੁਖਵਿੰਦਰ ਥਿੰਦ) :  ਫ਼ਾਜ਼ਿਲਕਾ ਸ਼ਹਿਰ ਦੇ 6 ਤੋਂ 7 ਸਕੂਲਾਂ ਨੂੰ ਅੱਜ ਸਵੇਰੇ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸਕੂਲ ਅਧਿਕਾਰੀਆਂ 'ਚ ਚਿੰਤਾ ਦਾ ਮਾਹੌਲ ਬਣ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਇਸ ਸਬੰਧੀ ਪੁਲਸ ਅਤੇ ਸਬੰਧਿਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ। ਸਰਵਹਿੱਤਕਾਰੀ ਸਕੂਲ ਦੀ ਪ੍ਰਿੰਸੀਪਲ ਮਧੂ ਸ਼ਰਮਾ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਈ-ਮੇਲ ਜ਼ਰੀਏ ਧਮਕੀ ਮਿਲੀ, ਜਿਸ 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਜਾਣਕਾਰੀ ਦਿੱਤੀ ਗਈ ਸੀ। ਸਕੂਲ ਮੁਖੀ ਨੇ ਦੱਸਿਆ ਕਿ ਮੇਲ 'ਚ ਲਿਖਿਆ ਹੋਇਆ ਸੀ ਕਿ ਸਕੂਲ ਨੂੰ ਬੰਬ ਦੇ ਨਾਲ ਉਡਾਉਣਾ ਹੈ ਆਪਣੇ ਬੱਚੇ ਬਚਾਓ।

ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੱਲੋਂ ਧਮਕੀ ਭਰੀ ਈ-ਮੇਲ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਈ-ਮੇਲ ਕਿਸ ਵੱਲੋਂ ਭੇਜੀ ਗਈ ਅਤੇ ਇਸ ਦਾ ਮਕਸਦ ਕੀ ਸੀ। ਪੁਲਸ ਵੱਲੋਂ ਈ-ਮੇਲ ਦੇ ਸਰੋਤ ਅਤੇ ਧਮਕੀ ਦੀ ਹਕੀਕਤ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਫਾਜ਼ਿਲਕਾ ਸ਼ਹਿਰ ਅਤੇ ਸਕੂਲਾਂ ਦੇ ਅੰਦਰ ਪੁਲਸ ਚੱਪੇ-ਚੱਪੇ 'ਤੇ ਤਾਇਨਾਤ ਹੈ ਅਤੇ ਹਰ ਪਾਸੇ ਦੀ ਛਾਣਬੀਣ ਕੀਤੀ ਜਾ ਰਹੀ ਹੈ। 


author

Babita

Content Editor

Related News