ਫਿਰੋਜ਼ਪੁਰ ''ਚ ਮਚਿਆ ਹੜਕੰਪ, ਟਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Thursday, Apr 09, 2026 - 04:29 PM (IST)

ਫਿਰੋਜ਼ਪੁਰ ''ਚ ਮਚਿਆ ਹੜਕੰਪ, ਟਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਰੋਜ਼ਪੁਰ : ਫਿਰੋਜ਼ਪੁਰ ਜ਼ਿਲ੍ਹੇ 'ਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਟਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਸੀ, ਜਿਸ 'ਚ ਆਤਮਘਾਤੀ ਹਮਲੇ ਬਾਰੇ ਲਿਖਿਆ ਗਿਆ ਸੀ। ਇਸ ਮੇਲ 'ਚ ਲਿਖਿਆ ਸੀ ਕਿ ਫਿਰੋਜ਼ਪੁਰ 'ਚ ਟਰੇਨਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਹਰ ਪਾਸੇ ਸੁਰੱਖਿਆ 'ਚ ਵਾਧਾ ਕਰ ਦਿੱਤਾ। ਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਪੁਲਸ ਦੀਆਂ ਟੀਮਾਂ ਪੁੱਜ ਗਈਆਂ ਅਤੇ ਚੱਪੇ-ਚੱਪੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਭਰ ਦੀਆਂ ਤਹਿਸੀਲਾਂ ਰਹਿਣਗੀਆਂ ਬੰਦ! ਪਟਵਾਰੀਆਂ ਨੇ ਦਿੱਤੀ ਵੱਡੀ ਚਿਤਾਵਨੀ

ਜ਼ਿਕਰਯੋਗ ਹੈ ਕਿ ਇਸ ਦੇ ਨਾਲ ਹੀ ਪਟਿਆਲਾ ਦੇ ਕਈ ਨਾਮੀ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਦੇ ਨਾਲ ਹੀ ਫਿਰੋਜ਼ਪੁਰ 'ਚ ਟਰੇਨਾਂ ਉਡਾਉਣ ਦੀ ਵੀ ਧਮਕੀ ਸੀ। ਫਿਲਹਾਲ ਪੁਲਸ ਵਲੋਂ ਲੋਕਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਸ਼ੱਕੀ ਚੀਜ਼ ਦੇ ਦਿਖਣ 'ਤੇ ਪੁਲਸ ਨੂੰ ਸੂਚਨਾ ਦੇਣ ਲਈ ਕਿਹਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ

ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ ਪਰ ਪੁਲਸ ਨੂੰ ਕਿਸੇ ਤਰ੍ਹਾਂ ਦੀ ਕੋਈ ਸ਼ੱਕੀ ਚੀਜ਼ ਨਹੀਂ ਮਿਲੀ। ਇਹ ਪਹਿਲੀ ਵਾਰ ਨਹੀਂ ਹੋਇਆ, ਸਗੋਂ ਇਸ ਤੋਂ ਵੀ ਪਹਿਲਾਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਆਈ ਸੀ ਪਰ ਉਸ ਸਮੇਂ ਵੀ ਚਲਾਈ ਗਈ ਸਰਚ ਮੁਹਿੰਮ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਸੀ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News