ਹੁਣ 'ਰਵਨੀਤ ਬਿੱਟੂ' ਨੂੰ ਮਿਲੀ ਧਮਕੀ, ਵਿਦੇਸ਼ੀ ਨੰਬਰ ਤੋਂ ਕਾਲ ਰਾਹੀਂ ਦਿੱਤੀ ਗਈ ਧਮਕੀ

Tuesday, Jun 07, 2022 - 01:23 PM (IST)

ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵਿਦੇਸ਼ੀ ਫੋਨ ਨੰਬਰਾਂ ਤੋਂ ਧਮਕੀਆਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀਆਂ ਅਣਪਛਾਤੇ ਵਿਅਕਤੀ ਵੱਲੋਂ ਵਿਦੇਸ਼ ਤੋਂ ਗਰੁੱਪ ਕਾਲ ਰਾਹੀਂ ਦਿੱਤੀਆਂ ਗਈਆਂ ਹਨ। ਧਮਕੀ ਦੇਣ ਵਾਲੇ ਨੇ ਖ਼ੁਦ ਨੂੰ ਖ਼ਾਲਿਸਤਾਨ ਦਾ ਸਮਰਥਕ ਦੱਸਿਆ ਹੈ। ਉਸ ਨੇ ਰਵਨੀਤ ਬਿੱਟੂ ਨੂੰ ਧਮਕੀ ਦਿੰਦਿਆਂ ਕਿਹਾ ਹੈ ਕਿ ਮੂਸੇਵਾਲਾ ਤੋਂ ਬਾਅਦ ਹੁਣ ਤੇਰਾ ਨੰਬਰ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਇਸ ਤੋਂ ਬਾਅਦ ਰਵਨੀਤ ਬਿੱਟੂ ਵੱਲੋਂ ਧਮਕੀ ਭਰੇ ਫੋਨ ਕਾਲ ਬਾਰੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਨੂੰ ਸੂਚਿਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਅਜਿਹੀਆਂ ਧਮਕੀਆਂ ਭਰੀਆਂ ਕਾਲਾਂ ਦੀਆਂ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਹਨ। ਇਸ ਤੋਂ ਪਹਿਲਾਂ ਗੈਂਗਸਟਰਾਂ ਵੱਲੋਂ ਕਈ ਗਾਇਕਾਂ ਨੂੰ ਵੀ ਧਮਕੀਆਂ ਮਿਲੀਆਂ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਖੇਤੀਬਾੜੀ ਵਿਕਾਸ ਅਫ਼ਸਰ ਨੇ 8 ਸਾਲਾ ਪੁੱਤ ਸਮੇਤ ਕੀਤੀ ਖ਼ੁਦਕੁਸ਼ੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News