ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੇ ਦਰਜ ਕੀਤਾ ਮਾਮਲਾ

Saturday, Jan 21, 2023 - 09:20 AM (IST)

ਖੰਨਾ (ਕਮਲ) : ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਵੱਲੋਂ ਖ਼ਾਲਿਸਤਾਨ ਅਤੇ ਅੱਤਵਾਦ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਸਨਾਤਨ ਧਰਮ ਦਾ ਪ੍ਰਚਾਰ ਕਰਨ ਕਰ ਕੇ ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਖ਼ਾਲਿਸਤਾਨੀ ਅੱਤਵਾਦੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਕੜੀ ਅਧੀਨ ਹੁਣ ਫਿਰ ਵਿਦੇਸ਼ੀ ਨੰਬਰ +971558017705 ਅਤੇ +1(209) 822, 5616 ਤੋਂ ਨਿਸ਼ਾਂਤ ਸ਼ਰਮਾ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਗੱਲਬਾਤ ਕਰਦਿਆਂ ਨਿਸ਼ਾਂਤ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਕੁੱਝ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਖੁਸ਼ੀਆਂ 'ਚ ਡੁੱਬੇ ਪਰਿਵਾਰ ਨੂੰ ਤਕਦੀਰ ਇਹ ਦਿਨ ਵੀ ਦਿਖਾਵੇਗੀ, ਕੋਈ ਸੁਫ਼ਨੇ 'ਚ ਵੀ ਨਹੀਂ ਸੀ ਸੋਚ ਸਕਦਾ

ਧਮਕੀਆਂ ਦੇਣ ਵਾਲੇ ਖ਼ੁਦ ਨੂੰ ਲਸ਼ਕਰੇ ਖ਼ਾਲਸਾ ਜੱਥੇਬੰਦੀ ਦੇ ਮੈਂਬਰ ਦੱਸ ਰਹੇ ਸਨ। ਉਨ੍ਹਾਂ ਨੇ ਫੋਨ ’ਤੇ ਬੇਖ਼ੌਫ਼ ਹੋ ਕੇ ਆਖਿਆ ਕਿ ਅਸੀਂ ਤੈਨੂੰ ਸ਼ਰੇਆਮ ਗੋਲੀਆਂ ਮਾਰਾਂਗੇ। ਉਨ੍ਹਾਂ ਵੱਲੋਂ ਇਹ ਵੀ ਆਖਿਆ ਗਿਆ ਕਿ ਜੇਕਰ ਤੂੰ ਆਪਣੀ ਜਾਨ ਬਚਾਉਣੀ ਹੈ ਤਾਂ ਜਲਦ ਤੋਂ ਜਲਦ ਪੰਜਾਬ ਛੱਡ ਜਾ, ਨਹੀਂ ਤਾਂ ਤੈਨੂੰ ਤੇਰੇ ਸੁਰੱਖਿਆ ਕਰਮੀਆਂ ਸਮੇਤ ਬੰਬ ਨਾਲ ਉਡਾ ਦੇਵਾਂਗੇ। ਇਨ੍ਹਾਂ ਫੋਨ ਕਰਨ ਵਾਲੇ ਵਿਅਕਤੀਆਂ ਨੇ ਵੀਡੀਓ ਕਾਲ ਕਰ ਕੇ ਹੈਂਡ ਗ੍ਰਨੇਡ ਤੇ ਏਕੇ-47 ਵੀ ਦਿਖਾਈ।

ਇਹ ਵੀ ਪੜ੍ਹੋ : ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨਾਂ ਦਾ ਬੇਹੱਦ ਡਰਾਉਣਾ ਸੱਚ, ਹੈਰਾਨ-ਪਰੇਸ਼ਾਨ ਕਰ ਦੇਵੇਗੀ ਰਿਪੋਰਟ

ਖ਼ਾਲਿਸਤਾਨੀ ਅੱਤਵਾਦੀਆਂ ਨੇ ਇਹ ਵੀ ਕਿਹਾ ਕਿ ਇਹ ਨਾ ਸਮਝਿਓ ਕਿ ਅਸੀਂ ਵਿਦੇਸ਼ ’ਚ ਬੈਠੇ ਹਾਂ, ਅਸੀਂ ਤੁਹਾਡੇ ਨੇੜੇ-ਤੇੜੇ ਹੀ ਹਾਂ। ਇਸ ਮਾਮਲੇ ਦੀ ਖਰੜ ਪੁਲਸ ਨੂੰ ਸੂਚਨਾ ਦੇਣ ’ਤੇ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਉਹ ਇਨ੍ਹਾਂ ਖ਼ਾਲਿਸਤਾਨੀਆਂ ਅਤੇ ਅੱਤਵਾਦੀਆਂ ਦੀਆਂ ਧਮਕੀਆਂ ਤੋਂ ਨਹੀਂ ਡਰਦੇ। ਉਨ੍ਹਾਂ ਵੱਲੋਂ ਪਹਿਲਾਂ ਨਾਲੋਂ ਵੀ ਹੋਰ ਤਕੜੇ ਹੋ ਕੇ ਖ਼ਾਲਿਸਤਾਨ ਅਤੇ ਅੱਤਵਾਦ ਖ਼ਿਲਾਫ਼ ਅਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News