'ਬਿਗ ਬਾਸ' ਫੇਮ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਫ਼ੋਨ ਕਰ ਕੇ ਮੰਗੀ 50 ਲੱਖ ਰੁਪਏ ਫਿਰੌਤੀ

Sunday, Mar 10, 2024 - 05:27 AM (IST)

'ਬਿਗ ਬਾਸ' ਫੇਮ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਫ਼ੋਨ ਕਰ ਕੇ ਮੰਗੀ 50 ਲੱਖ ਰੁਪਏ ਫਿਰੌਤੀ

ਬਾਬਾ ਬਕਾਲਾ ਸਾਹਿਬ (ਰਾਕੇਸ਼)- ਚਰਚਿਤ ਸ਼ੋਅ ਬਿਗਬੌਸ ਦੀ ਫੇਮ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਪਾਕਿਸਤਾਨ ਤੋਂ ਆਈ ਵ੍ਹਟਸਐਪ ਕਾਲ ਰਾਹੀਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਅਣਪਛਾਤਾ ਵਿਅਕਤੀ ਸੰਤੋਖ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ ਅਤੇ ਉਸ ਕੋਲੋਂ 50 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। 

ਕਾਲ ਜ਼ਰੀਏ ਕਿਹਾ ਜਾ ਰਿਹਾ ਹੈ ਕਿ ਜੇਕਰ ਸੰਤੋਖ ਸਿੰਘ ਨੇ ਉਸ ਨੂੰ 50 ਲੱਖ ਰੁਪਏ ਨਾ ਦਿੱਤੇ ਤਾਂ ਉਹ ਉਸ ਦਾ ਹਾਲ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਵਰਗਾ ਕਰੇਗਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਤੋਖ ਸਿੰਘ ਨੇ ਦੱਸਿਆ ਕਿ ਉਸ ਨੂੰ ਪਹਿਲਾਂ ਵੀ ਕਈ ਵਾਰ ਅਜਿਹੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ ਅਤੇ ਉਕਤ ਪਾਕਿਸਤਾਨ ਤੋਂ ਆਈ ਵ੍ਹਟਸਐਪ ਕਾਲ ਵਾਲਾ ਵਿਅਕਤੀ ਉਸਨੂੰ ਮਾਈਨਿੰਗ ’ਚ ਦਖਲ ਨਾ ਦੇਣ ਬਾਰੇ ਵੀ ਕਹਿ ਰਿਹਾ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਵੇਗੀ ਗੜ੍ਹੇਮਾਰੀ ਤੇ ਆਏਗਾ ਤੂਫ਼ਾਨ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ (ਵੀਡੀਓ)

ਉਨ੍ਹਾਂ ਕਿਹਾ ਕਿ ਮੇਰੀ ਸਮਝ ਤੋਂ ਬਾਹਰ ਹੈ ਕਿ ਪਾਕਿਸਤਾਨ ’ਚ ਬੈਠੇ ਵਿਅਕਤੀ ਦਾ ਪੰਜਾਬ ਦੀ ਮਾਈਨਿੰਗ ਨਾਲ ਕੀ ਸਬੰਧ ਹੈ? ਸੰਤੋਖ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਕਾਲ ਜਨਵਰੀ 2024 ਵਿਚ ਆਈ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਇਹ ਮਾਮਲਾ ਪੁਲਸ ਦੇ ਧਿਆਨ ਵਿਚ ਲਿਆਂਦਾ, ਜਿਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਇਹ ਮਾਮਲਾ ਹਾਈਲਾਈਟ ਨਾ ਕਰਨ ਲਈ ਕਿਹਾ ਅਤੇ ਕਾਰਵਾਈ ਦਾ ਭਰੋਸਾ ਦੇ ਦਿੱਤਾ ਸੀ, ਪਰ ਹੁਣ 2 ਮਹੀਨੇ ਦਾ ਸਮਾਂ ਬੀਤਣ ’ਤੇ ਵੀ ਪੁਲਸ ਵੱਲੋਂ ਕੋਈ ਕਾਰਵਾਈ ਨਾ ਕਰਨ ਕਰ ਕੇ ਉਨ੍ਹਾ ਨੇ ਇਹ ਸਾਰਾ ਮਾਮਲਾ ਪ੍ਰੈੱਸ ਅੱਗੇ ਰੱਖਿਆ ਹੈ।

ਸੰਤੋਖ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ 2019 ਅਤੇ 2020 ਵਿਚ ਵੀ ਧਮਕੀਆਂ ਮਿਲਦੀਆਂ ਰਹੀਆਂ ਹਨ ਅਤੇ ਇਸੇ ਸਮੇਂ ਦੌਰਾਨ ਹੀ ਉਨ੍ਹਾਂ ਦੇ ਘਰ ਦੇ ਬਾਹਰ ਵੀ ਖਾਲਿਸਤਾਨ ਪੱਖੀ ਪੋਸਟਰ ਵੀ ਲਾਏ ਗਏ ਸਨ, ਪਰ ਇੰਨਾ ਸਭ ਕੁਝ ਬੀਤ ਜਾਣ ਦੇ ਬਾਵਜੂਦ ਵੀ ਪੁਲਸ ਪ੍ਰਸ਼ਾਸਨ ਚੁੱਪ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


author

Harpreet SIngh

Content Editor

Related News