ਮੋਹਾਲੀ : ਫੋਰਟਿਸ ਹਸਪਤਾਲ ਸਣੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Tuesday, Feb 17, 2026 - 01:40 PM (IST)
ਮੋਹਾਲੀ : ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਨਾਲ ਨਾਲ ਮਿਲਨੀਅਮ ਸਕੂਲ ਸਣੇ ਕਈ ਵਿਦਿਅਕ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਹਸਪਤਾਲ ’ਚ ਮੁੱਖ ਮੰਤਰੀ ਭਗਵੰਤ ਮਾਨ ਵੀ ਇਲਾਜ ਅਧੀਨ ਹਨ। ਇਹ ਵੀ ਪਤਾ ਲੱਗਾ ਹੈ ਕਿ ਇਹ ਧਮਕੀ ਮੇਲ ਭੇਜ ਦਿੱਤੀ ਗਈ ਹੈ। ਮੇਲ ਮਿਲਣ ਤੋਂ ਬਾਅਦ ਹਸਪਤਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਸ ਡੂੰਘਾਈ ਨਾਲ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਸ ਅਧਿਕਾਰੀਆਂ ਅਨੁਸਾਰ ਈਮੇਲ ਵਿਚ ਮੁੱਖ ਮੰਤਰੀ ਦਾ ਵੀ ਜ਼ਿਕਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਚੈਕਿੰਗ ਸ਼ੁਰੂ ਕਰ ਦਿੱਤੀ ਅਤੇ ਹਸਪਤਾਲ ਵਿਚ ਗੈਰ-ਜ਼ਰੂਰੀ ਸੇਵਾਵਾਂ ਨੂੰ ਕੁਝ ਸਮੇਂ ਲਈ ਰੋਕ ਕੇ ਸੁਰੱਖਿਆ ਘੇਰਾ ਸਖ਼ਤ ਕਰ ਦਿੱਤਾ।
