ਅੰਮ੍ਰਿਤਧਾਰੀ ਸਿੱਖ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸਾਹਮਣੇ ਆਈ ਇਹ ਗੱਲ

Sunday, Dec 13, 2020 - 06:22 PM (IST)

ਬਟਾਲਾ/(ਬੇਰੀ): ਪਿੰਡ ਭਾਗੋਵਾਲੀ ਦੇ ਰਹਿਣ ਵਾਲੇ ਅੰਮ੍ਰਿਤਧਾਰੀ ਸਿੱਖ ਹਰਪ੍ਰੀਤ ਸਿੰਘ (27) ਨੇ ਆਪਣੇ ਜੀਜੇ ਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਧਾਰੋਵਾਲੀ ਦੀ ਧਮਕੀ ਤੋਂ ਤੰਗ ਹੋ ਕੇ ਖ਼ੁਦਕੁਸ਼ੀ ਕਰ ਲਈ।ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਜੀਜਾ ਮਨਦੀਪ ਸਿੰਘ, ਭੈਣ ਗੁਰਪ੍ਰੀਤ ਕੌਰ, ਜੀਜੇ ਦਾ ਭਰਾ ਦਰਸ਼ਨ ਸਿੰਘ ਖ਼ਿਲਾਫ਼ ਥਾਣਾ ਕਿਲ੍ਹਾ ਲਾਲ ਸਿੰਘ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮੁਤਾਬਕ ਫ਼ਿਲਹਾਲ ਸਾਰੇ ਮੁਲਜ਼ਮ ਘਟਨਾ ਤੋਂ ਬਾਅਦ ਫ਼ਰਾਰ ਹਨ। ਗ੍ਰਿਫ਼ਤਾਰੀ ਲਈ ਇਕ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:  ​​​​​​ਦੁਖ਼ਦ ਖ਼ਬਰ: ਕੈਪਟਨ ਅਮਰਿੰਦਰ ਸਿੰਘ ਦੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦਾ ਦਿਹਾਂਤ

ਹਰਪ੍ਰੀਤ ਸਿੰਘ ਨੇ ਆਪਣੇ ਖੇਤ 'ਚ ਵੀਰਵਾਰ ਦੀ ਸ਼ਾਮ ਨੂੰ ਮੋਟਰ ਦੀਆਂ ਤਾਰਾਂ ਫੜ੍ਹ ਕੇ ਖ਼ੁਦ ਨੂੰ ਕਰੰਟ ਲਾ ਲਿਆ। ਲਾਸ਼ ਕੋਲੋਂ ਪੁਲਸ ਨੇ ਸੁਸਾਇਡ ਨੋਟ ਹਾਸਲ ਕਰ ਲਿਆ, ਜਿਸ ਵਿਚ ਹਰਪ੍ਰੀਤ ਸਿੰਘ ਨੇ ਲਿਖਿਆ ਹੈ ਕਿ ਉਸ ਦੀ ਮੌਤ ਲਈ ਉਸ ਦੀ ਵਿਆਹੁਤਾ ਭੈਣ, ਜੀਜਾ ਤੇ ਜੀਜੇ ਦਾ ਭਰਾ ਜ਼ਿੰਮੇਵਾਰ ਹੈ।ਪੁਲਸ ਨੂੰ ਦਿੱਤੇ ਬਿਆਨਾਂ 'ਚ ਮ੍ਰਿਤਕ ਹਰਪ੍ਰੀਤ ਸਿੰਘ ਦੀ ਮਾਤਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਦੋ ਪੁੱਤਰ ਤੇ ਦੋ ਧੀਆਂ ਹਨ। ਇਕ ਪੁੱਤਰ ਦੀ 10 ਸਾਲ ਪਹਿਲਾਂ ਡੇਂਗੂ ਕਾਰਨ ਮੌਤ ਹੋ ਗਈ ਸੀ। ਦੂਸਰਾ ਪੁੱਤਰ ਹਰਪ੍ਰੀਤ ਸਿੰਘ ਖੇਤੀ ਦਾ ਕੰਮ ਕਰਨ ਦੇ ਨਾਲ ਨਾਲ ਸਥਾਨਕ ਗੁਰਦੁਆਰਾ ਸਾਹਿਬ 'ਚ ਪਾਠੀ ਦਾ ਕੰਮ ਕਰਦਾ ਸੀ। 19 ਨਵੰਬਰ ਨੂੰ ਉਸ ਦੀ ਛੋਟੀ ਧੀ ਗੁਰਪ੍ਰੀਤ ਕੌਰ ਨੇ ਪਿੰਡ ਉਧੋਵਾਲੀ ਦੇ ਰਹਿਣ ਵਾਲੇ ਮਨਦੀਪ ਸਿੰਘ ਦੇ ਨਾਲ ਅਦਾਲਤ 'ਚ ਆਪਣੀ ਮਰਜ਼ੀ ਨਾਲ ਵਿਆਹ ਕਰ ਲਿਆ। 

PunjabKesari

ਇਹ ਵੀ ਪੜ੍ਹੋ: ਦਿੱਲੀ ਮੋਰਚੇ ਤੋਂ ਵਾਪਸ ਘਰ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ 'ਚ ਮੌਤ

ਉਸ ਤੋਂ ਬਾਅਦ ਉਹ ਸਾਰੇ ਪਰਿਵਾਰਕ ਮੈਂਬਰ ਆਪਣੀ ਨਵ-ਵਿਆਹੁਤਾ ਧੀ ਦੇ ਘਰ ਗੁਰਦੁਆਰਾ ਸਾਹਿਬ 'ਚ ਆਨੰਦ ਕਾਰਜ ਕਰਵਾਉਣ ਲਈ ਪਹੁੰਚੇ। ਉੱਥੇ ਮੁਲਜ਼ਮ ਮਨਦੀਪ ਸਿੰਘ ਸਮੇਤ ਉਸ ਦੇ ਸਾਰੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਗਾਲੀ-ਗਲੋਚ ਕੀਤਾ ਤੇ ਘਰੋਂ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ। ਉਪਰੰਤ ਮਨਦੀਪ ਸਿੰਘ ਨੇ ਹਰਪ੍ਰੀਤ ਨੂੰ ਫ਼ੋਨ 'ਤੇ ਧਮਕੀ ਦਿੱਤੀ ਕਿ ਜੇਕਰ ਫ਼ਿਰ ਉਸ ਦੇ ਘਰ ਆਉਣ ਦੀ ਕੋਸ਼ਿਸ਼ ਕੀਤੀ ਤਾਂ 
ਉਨ੍ਹਾਂ ਨੂੰ ਜਾਨੋਂ ਮਾਰ ਦੇਵੇਗਾ। ਧਮਕੀ ਕਾਰਨ ਉਹ ਪਰੇਸ਼ਾਨ ਰਹਿਣ ਲੱਗ ਪਿਆ। ਵੀਰਵਾਰ ਸ਼ਾਮ ਨੂੰ ਬਿਨਾਂ ਕਿਸੇ ਨੂੰ ਦੱਸੇ ਖੇਤ 'ਚ ਚੱਲਾ ਗਿਆ, ਉਥੇ ਬਿਜਲੀ ਦੀਆਂ ਤਾਰਾਂ ਨਾਲ ਖੁਦ ਨੂੰ ਕਰੰਟ ਲਾ ਲਿਆ। ਕਿਸੇ ਜਾਣਕਾਰ ਨੇ ਉਨ੍ਹਾਂ ਨੂੰ ਇਤਲਾਹ ਦਿੱਤੀ। ਉਹ ਬੇਹੋਸ਼ੀ ਦੀ ਹਾਲਤ ਵਿਚ ਉਸ ਨੂੰ ਬਟਾਲਾ ਦੇ ਚੈਰੀਟੇਬਲ ਹਸਪਤਾਲ ਲੈ ਕੇ ਪਹੁੰਚੇ। ਉਥੇ ਡਾਕਟਰਾਂ ਨੇ ਹਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ।ਥਾਣਾ ਕਿਲ੍ਹਾ ਲਾਲ ਸਿੰਘ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਂ ਗੁਰਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।ਫ਼ਿਲਹਾਲ ਸਾਰੇ ਮੁਲਜ਼ਮ ਫਰਾਰ ਹਨ। ਗਠਿਤ ਟੀਮਾਂ ਵਲੋਂ ਮੁਲਜ਼ਮਾਂ ਦੇ ਘਰ ਨਿਰੰਤਰ ਛਾਪੇਮਾਰੀ ਕੀਤੀ ਜਾ ਰਹੀ ਹੈ। ਕਿਸੇ ਸਮੇਂ ਵੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।

ਇਹ ਵੀ ਪੜ੍ਹੋ:  ਗੈਂਗਵਾਰ ਦਾ ਨਤੀਜਾ ਸੀ ਰਾਣਾ ਸਿੱਧੂ ਦਾ ਕਤਲ, ਲਾਰੇਂਸ ਗਰੁੱਪ ਤੁਰਿਆ ਦਵਿੰਦਰ ਬੰਬੀਹਾ ਗੈਂਗ ਨੂੰ ਖ਼ਤਮ ਕਰਨ ਦੇ ਰਾਹ


Shyna

Content Editor

Related News