ਗੁਰਸਿੱਖ ਔਰਤ ਦੇ ਕਤਲ ਮਾਮਲੇ ’ਚ ਸ਼ਾਮਲ ਤਿੰਨੇ ਮੁਲਜ਼ਮ ਗ੍ਰਿਫਤਾਰ

Friday, Apr 25, 2025 - 11:01 AM (IST)

ਗੁਰਸਿੱਖ ਔਰਤ ਦੇ ਕਤਲ ਮਾਮਲੇ ’ਚ ਸ਼ਾਮਲ ਤਿੰਨੇ ਮੁਲਜ਼ਮ ਗ੍ਰਿਫਤਾਰ

ਤਰਨਤਾਰਨ (ਰਮਨ)- ਬੀਤੇ ਦਿਨੀਂ ਜ਼ਿਲ੍ਹੇ ਦੇ ਪਿੰਡ ਕੰਗ ਵਿਖੇ ਸਹਿਜ ਪਾਠ ਕਰ ਰਹੀ ਔਰਤ ਨੂੰ ਉਸ ਦੇ ਘਰ ਵਿਚ ਦਾਖਲ ਹੋ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਮਾਮਲੇ ਨੂੰ ਥਾਣਾ ਗੋਇੰਦਵਾਲ ਦੀ ਪੁਲਸ ਵੱਲੋਂ ਸੁਲਝਾਉਂਦੇ ਹੋਏ ਸਾਰੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਕਸ਼ਮੀਰ 'ਚ ਅੱਤਵਾਦੀ ਹਮਲੇ ਮਗਰੋਂ ਭਾਰਤ ਸਰਕਾਰ ਦਾ ਸਖ਼ਤ ਰਵੱਈਆ, ਅੰਬੈਸਡਰਾਂ ਨੂੰ ਵਾਪਸ ਜਾਣ ਦੇ ਦਿੱਤੇ ਹੁਕਮ

ਇਸ ਸਬੰਧੀ ਥਾਣਾ ਮੁਖੀ ਗੋਇੰਦਵਾਲ ਸਾਹਿਬ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਇਕ ਮੁਲਜ਼ਮ ਗੁਰਸਨਦੀਪ ਸਿੰਘ ਨੂੰ ਬੀਤੇ 2 ਦਿਨ ਪਹਿਲਾਂ ਗ੍ਰਿਫਤਾਰ ਕਰ ਲਿਆ ਗਿਆ ਸੀ, ਤੋਂ ਪੁੱਛਗਿਛ ਦੌਰਾਨ ਇਸ ਦੇ ਸਾਥੀ ਅਰਸ਼ਦੀਪ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਦੀਨੇਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਤੀਸਰੇ ਮੁੱਖ ਸਾਥੀ ਲਖਵਿੰਦਰ ਸਿੰਘ ਉਰਫ ਗੋਲਡੀ ਪੁੱਤਰ ਮੁਖਤਿਆਰ ਸਿੰਘ ਵਾਸੀ ਜੰਡਿਆਲਾ ਗੁਰੂ, ਜਿਸ ਨੂੰ ਗੋਇੰਦਵਾਲ ਸਾਹਿਬ ਜੇਲ੍ਹ 'ਚੋਂ ਪ੍ਰੋਟੈਕਸ਼ਨ ਵਾਰੰਟ ’ਤੇ ਲਿਆ, ਇਸ ਮਾਮਲੇ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਪਾਸੋਂ ਵਾਰਦਾਤ ਵਿਚ ਵਰਤੇ ਗਏ ਤੇਜ਼ਧਾਰ ਚਾਕੂ ਨੂੰ ਬਰਾਮਦ ਕਰ ਲਿਆ ਗਿਆ ਹੈ ਜਦਕਿ ਵਾਰਦਾਤ ਵਿਚ ਵਰਤੇ ਗਏ ਮੋਟਰਸਾਈਕਲ ਦੀ ਭਾਲ ਸਬੰਧੀ ਪੁਲਸ ਵੱਲੋਂ ਮਾਨਯੋਗ ਅਦਾਲਤ ਪਾਸੋਂ ਦੋ ਦਿਨਾਂ ਰਿਮਾਂਡ ਹਾਸਲ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- 25 ਤੋਂ 27 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ! ਪੜ੍ਹ ਲਓ ਪੂਰੀ ਖ਼ਬਰ

ਉਨ੍ਹਾਂ ਦੱਸਿਆ ਕਿ ਗੁਰਸਿੱਖ ਔਰਤ ਗੁਰਪ੍ਰੀਤ ਕੌਰ ਜੋ ਘਰ ’ਚ ਪੈਸੇ ਫਾਇਨਾਂਸ ਕਰਨ ਦਾ ਕੰਮ ਵੀ ਕਰਦੀ ਸੀ ਨੂੰ ਲੁੱਟ ਦੀ ਨੀਅਤ ਨਾਲ ਕਤਲ ਕੀਤਾ ਗਿਆ ਸੀ। ਇਸ ਮੌਕੇ ਉਨ੍ਹਾਂ ਨਾਲ ਸਬ ਇੰਸਪੈਕਟਰ ਜਸਪਾਲ ਸਿੰਘ, ਸਬ ਇੰਸਪੈਕਟਰ ਬਲਜੀਤ ਕੌਰ, ਏ.ਐੱਸ.ਆਈ ਸੁਰਜੀਤ ਸਿੰਘ, ਏ.ਐੱਸ.ਆਈ ਭੁਪਿੰਦਰ ਸਿੰਘ ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News