ਲੁਟੇਰਾ ਗਿਰੋਹ ਨੂੰ ਹਥਿਆਰ ਸਪਲਾਈ ਕਰਨ ਵਾਲੇ 3 ਮੁਲਜ਼ਮ ਯੂ. ਪੀ. ਤੋਂ ਗ੍ਰਿਫਤਾਰ

Tuesday, Oct 17, 2017 - 12:26 AM (IST)

ਲੁਟੇਰਾ ਗਿਰੋਹ ਨੂੰ ਹਥਿਆਰ ਸਪਲਾਈ ਕਰਨ ਵਾਲੇ 3 ਮੁਲਜ਼ਮ ਯੂ. ਪੀ. ਤੋਂ ਗ੍ਰਿਫਤਾਰ

ਪਟਿਆਲਾ, (ਬਲਜਿੰਦਰ)- ਸੀ. ਆਈ. ਏ. ਸਟਾਫ ਪਟਿਆਲਾ-2 ਅਤੇ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਵੱਲੋਂ ਲੁੱਟਾਂ-ਖੋਹਾਂ, ਕਤਲ ਅਤੇ ਇਰਾਦਾ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਗ੍ਰਿਫਤਾਰ ਕੀਤੇ 7 ਮੈਂਬਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੀ. ਆਈ. ਏ. ਸਟਾਫ ਪਟਿਆਲਾ-2 ਦੇ ਇੰਚਾਰਜ ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਵੱਲੋਂ ਹੈਦਰ ਉਮਰ ਪੁੱਤਰ ਉਮਰ ਅਲੀ, ਸਲਮਾਨ ਪੁੱਤਰ ਉਸਮਾਨ ਅਤੇ ਨਵਾਬ ਅਹਿਮਦ ਪੁੱਤਰ ਅਖਤਰ ਹਸਨ ਵਾਸੀ ਵਾਸੀ ਰਾਧਨਾ ਥਾਣਾ ਕਠੋਰ ਜ਼ਿਲਾ ਮੇਰਠ (ਉੱਤਰ ਪ੍ਰਦੇਸ਼) ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। 
 ਜਾਣਕਾਰੀ ਦਿੰਦਿਆਂ ਐੈੱਸ. ਐੈੱਸ. ਪੀ. ਡਾ. ਐੈੱਸ. ਭੂਪਤੀ ਨੇ ਦੱਸਿਆ ਕਿ ਪਟਿਆਲਾ ਪੁਲਸ ਵੱਲੋਂ ਸੁਨਿਆਰਹੇੜੀ ਬੀੜ ਵਿਚੋਂ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਉਂਦੇ ਹੋਏ 7 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ 21 ਅਕਤੂਬਰ ਤੱਕ ਦਾ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਹੀ ਉਕਤ ਵਿਅਕਤੀਆਂ ਦੇ ਨਾਂ ਇਸ ਗਿਰੋਹ ਦੇ ਮੈਂਬਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਮਾਮਲੇ ਵਿਚ ਸਾਹਮਣੇ ਆਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਲੋਂ ਕਿਹੜੇ ਰਾਜਾਂ ਵਿਚ ਹਥਿਆਰ ਸਪਲਾਈ ਕੀਤੇ ਜਾਂਦੇ ਸਨ? ਇਸ ਸਬੰਧੀ ਵੀ ਪੁੱਛਗਿੱਛ ਕੀਤੀ ਜਾਵੇਗੀ। 
 ਇੱਥੇ ਇਹ ਦੱਸਣਯੋਗ ਹੈ ਕਿ ਜਿਹੜੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਨ੍ਹਾਂ ਵਿਚ 5 ਮੈਂਬਰਾਂ 'ਤੇ ਕਈ ਦਰਜਨ ਕੇਸ ਪੰਜਾਬ ਦੇ ਵੱਖ-ਵੱਖ ਥਾਣਿਆਂ 'ਚ ਦਰਜ ਹਨ।


Related News