ਤਿੰਨ ਦਿਨ ਪਹਿਲਾਂ ਖੰਨਾ 'ਚ ਬੈਂਕ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, ਕੈਸ਼ ਸਣੇ ਬਰਾਮਦ ਹੋਇਆ ਇਹ ਸਾਮਾਨ

Friday, Jun 14, 2024 - 04:52 PM (IST)

ਤਿੰਨ ਦਿਨ ਪਹਿਲਾਂ ਖੰਨਾ 'ਚ ਬੈਂਕ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, ਕੈਸ਼ ਸਣੇ ਬਰਾਮਦ ਹੋਇਆ ਇਹ ਸਾਮਾਨ

ਖੰਨਾ ( ਬਿਪਨ)- ਤਿੰਨ ਦਿਨ ਪਹਿਲਾਂ ਖੰਨਾ ਨੇੜਲੇ ਪਿੰਡ ਬਗਲੀ ਕਲਾਂ 'ਚ ਪੰਜਾਬ ਐਂਡ ਸਿੰਧ ਬੈਂਕ 'ਚ 15 ਲੱਖ 92 ਹਜ਼ਾਰ ਰੁਪਏ ਦੀ ਡਕੈਤੀ ਕਰਨ ਵਾਲੇ ਤਿੰਨੇ ਮੁਲਜ਼ਮ ਹੁਣ ਖੰਨਾ ਪੁਲਸ ਦੀ ਗ੍ਰਿਫ਼ਤ 'ਚ ਹਨ। ਇਹ ਤਿੰਨੋਂ ਮੁਲਜ਼ਮ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ। ਇਸ ਗੱਲ ਦਾ ਖ਼ੁਲਾਸਾ ਖੰਨਾ ਦੇ ਐੱਸਪੀ ਸੌਰਵ ਜਿੰਦਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ।

ਇਹ ਵੀ ਪੜ੍ਹੋ- ਗਰਮੀ ਕਰਕੇ ਇੱਕ ਐਕਟੀਵਾ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਕੀਤਾ ਕਾਬੂ

PunjabKesari

ਜਿਸ 'ਚ ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਪਹਿਲਾਂ  ਇੱਕ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ । ਮੁਲਜ਼ਮਾਂ ਕੋਲੋਂ ਡਕੈਤੀ ਵਿੱਚ ਵਰਤੇ ਗਏ ਹਥਿਆਰ, ਕੈਸ਼, ਔਡੀ ਕਾਰ ਅਤੇ ਵਾਰਦਾਤ 'ਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ, ਜਦਕਿ ਲੁੱਟ 'ਚ ਵਰਤੇ ਗਏ ਹਥਿਆਰਾਂ ਬਾਰੇ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਔਰਤਾਂ ਦੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਯੋਜਨਾ, ਜਾਣੋ ਕਿਸ ਨੂੰ ਮਿਲੇਗਾ ਲਾਭ

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News