ਵੱਡੀ ਖ਼ਬਰ : ਪੰਜਾਬ ਵਿਚ ਸਿੱਖਸ ਫਾਰ ਜਸਟਿਸ ਦੇ ਤਿੰਨ ਕਾਰਕੁੰਨ ਗ੍ਰਿਫ਼ਤਾਰ

Tuesday, May 14, 2024 - 06:41 PM (IST)

ਵੱਡੀ ਖ਼ਬਰ : ਪੰਜਾਬ ਵਿਚ ਸਿੱਖਸ ਫਾਰ ਜਸਟਿਸ ਦੇ ਤਿੰਨ ਕਾਰਕੁੰਨ ਗ੍ਰਿਫ਼ਤਾਰ

ਬਠਿੰਡਾ : ਬਠਿੰਡਾ ਵਿਚ ਸਿੱਖਸ ਫਾਰ ਜਸਟਿਸ ਦੇ ਕਾਰਕੁੰਨਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕਾਊਂਟਰ-ਇੰਟੈਲੀਜੈਂਸ, ਬਠਿੰਡਾ ਅਤੇ ਬਠਿੰਡਾ ਪੁਲਸ ਵੱਲੋਂ ਸਿੱਖਸ ਫਾਰ ਜਸਟਿਸ (SFJ) ਦੇ ਨਿਊਯਾਰਕ ਸਥਿਤ ਮਾਸਟਰਮਾਈਂਡ ਗੁਰਪਤਵੰਤ ਪੰਨੂ ਦੀ ਹਮਾਇਤ ਵਾਲੇ ਬਠਿੰਡਾ, ਪੰਜਾਬ ਅਤੇ ਦਿੱਲੀ ਸਮੇਤ ਵੱਖ-ਵੱਖ ਜਨਤਕ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਖੁਦ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐੱਕਸ 'ਤੇ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕਾਰਕੁੰਨਾਂ ਨੇ ਹੀ ਮਿਤੀ 27.04.24 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਬਠਿੰਡਾ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਸਨ।

ਇਹ ਵੀ ਪੜ੍ਹੋ : ਵਿਆਹ ਦੀ ਪਾਰਟੀ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਪਤੀ-ਪਤਨੀ ਦੀ ਮੌਤ

ਇਸ ਤੋਂ ਬਾਅਦ ਮਿਤੀ 9.05.24 ਨੂੰ ਝੰਡੇਵਾਲਾ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ, ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਅਤੇ ਇਹ ਤਸਵੀਰਾਂ/ਵੀਡੀਓ ਗੁਰਪਤਵੰਤ ਸਿੰਘ ਪੰਨੂ ਨੂੰ ਭੇਜੀਆਂ ਗਈਆਂ ਸਨ। ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਐੱਸ. ਐੱਫ. ਜੇ. ਦੇ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਘਰ 'ਚ ਦਾਖਲ ਹੋ ਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News