ਖੇਤੀ ਦੇ ਤਿੰਨੋਂ ਕਾਲੇ ਕਾਨੂੰਨ ਰੱਦ ਹੋਣ ''ਤੇ ਕਿਸਾਨ ਬਾਗੋ-ਬਾਗ, ਕਿਹਾ ‘ਮੋਰਚੇ ਨਹੀਂ ਛੱਡਾਂਗੇ’

Friday, Nov 19, 2021 - 04:53 PM (IST)

ਖੇਤੀ ਦੇ ਤਿੰਨੋਂ ਕਾਲੇ ਕਾਨੂੰਨ ਰੱਦ ਹੋਣ ''ਤੇ ਕਿਸਾਨ ਬਾਗੋ-ਬਾਗ, ਕਿਹਾ ‘ਮੋਰਚੇ ਨਹੀਂ ਛੱਡਾਂਗੇ’

ਬੁਢਲਾਡਾ (ਬਾਂਸਲ) - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਦੇ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਮੌਕੇ ਅੰਦੋਲਨਕਾਰੀ ਕਿਸਾਨਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਇਸ ਮੌਕੇ ਕਿਸਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਅਤੇ ਖੇਤੀ ਦੇ ਸਾਰੇ ਕਾਲੇ ਕਾਨੂੰਨ ਹੋਣ ਇਨ੍ਹਾਂ ਦੋਵਾਂ ਖੁਸ਼ੀਆਂ ਨੂੰ ਲੱਡੂ ਵੰਡਕੇ ਮਨਾਇਆ ਗਿਆ। ਧਰਨਾਕਾਰੀ ਕਿਸਾਨਾਂ ਨੇ ਇਤਿਹਾਸਿਕ ਕਿਸਾਨ ਅੰਦੋਲਨ ਦੀ ਸ਼ਾਨਦਾਰ ਜਿੱਤ 'ਤੇ ਇੱਕ-ਦੂਜੇ ਨੂੰ ਇੰਨਕਲਾਬੀ ਮੁਬਾਰਕਾਂ ਵੀ ਦਿੱਤੀਆਂ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਜਗਬਾਣੀ ਦੀ ਖ਼ਬਰ ‘ਤੇ ਲੱਗੀ ਮੋਹਰ, ਪਹਿਲਾਂ ਹੀ ਦੇ ਦਿੱਤੀ ਸੀ ਕਾਨੂੰਨ ਰੱਦ ਹੋਣ ਬਾਰੇ ਜਾਣਕਾਰੀ

ਸੰਯੁਕਤ ਕਿਸਾਨ ਮੋਰਚਾ ਦੇ ਫ਼ੈਸਲੇ ਮੁਤਾਬਕ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਪਾਰਲੀਮੈਂਟ ਵਿੱਚ ਰੱਦ ਕਰਨ ਸਮੇਤ ਸਾਰੀ ਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰਨ ਅਤੇ ਫ਼ਸਲਾਂ ਨੂੰ ਘੱਟੋ-ਘੱਟ ਸਮੱਰਥਨ ਮੁੱਲ (ਐੱਮ.ਐੱਸ.ਪੀ.) ਦੇ ਦਾਇਰੇ ਵਿੱਚ ਲਿਆਉਣ ਦੀ ਮੰਗ ਪੂਰੀ ਹੋਣ ਤੱਕ ਮੋਰਚਿਆਂ 'ਤੇ ਡੱਟੇ ਰਹਿਣਗੇ। ਉੱਧਰ ਸਥਾਨਕ ਧਰਨਾ ਅੱਜ 413ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ, ਜਿਸ ਰੂਪ ਦਾ ਪ੍ਰੋਗਰਾਮ ਦੇਵੇਗਾ, ਉਸਨੂੰ ਬੁਢਲਾਡਾ ਇਲਾਕੇ ਵਿੱਚ ਲਾਗੂ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ


author

rajwinder kaur

Content Editor

Related News