ਨਸ਼ੇ ਵਾਲੇ ਪਦਾਰਥਾਂ ਸਣੇ ਤਿੰਨ ਗ੍ਰਿਫਤਾਰ

Saturday, Jul 28, 2018 - 05:13 AM (IST)

ਨਸ਼ੇ ਵਾਲੇ ਪਦਾਰਥਾਂ ਸਣੇ ਤਿੰਨ ਗ੍ਰਿਫਤਾਰ

ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਅਾਂ ਅਧੀਨ ਆਉਂਦੇ ਖੇਤਰਾਂ ’ਚ ਛਾਪੇਮਾਰੀ ਕਰ ਕੇ ਨਸ਼ੇ ਵਾਲੇ ਪਦਾਰਥਾਂ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੌਰਾਨ ਪੁਲ ਡਰੇਨ ਚੀਮਾ ਖੁਰਦ  ਵਿਖੇ ਮੌਜੂਦ ਸੀ ਕਿ ਸਾਹਿਬ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਚੀਮਾ ਖੁਰਦ ਨੂੰ ਸ਼ੱਕ ਦੇ  ਆਧਾਰ  ’ਤੇ ਕਾਬੂ ਕਰ ਕੇ ਉਸ ਕੋਲੋਂ 195 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ®ਥਾਣਾ ਵਲਟੋਹਾ ਦੇ ਐੱਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਅਵਤਾਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਵਲਟੋਹਾ ਨੂੰ ਸ਼ੱਕ ਦੇ  ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 140 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਅਾਂ।  ਇਸੇ  ਤਰ੍ਹਾਂ ®ਥਾਣਾ ਸਿਟੀ ਪੱਟੀ ਦੇ ਐੱਚ. ਸੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ  ਪੁਲਸ  ਪਾਰਟੀ ਗਸ਼ਤ ਦੌਰਾਨ  ਪੁਲ ਰੋਹੀ ਮੌਜੂਦ ਸੀ ਕਿ ਜਸਪਾਲ ਕੌਰ ਪਤਨੀ ਬਲਵੰਤ ਸਿੰਘ ਵਾਸੀ ਵਾਰਡ ਨੰ. 12 ਪੱਟੀ ਨੂੰ ਸ਼ੱਕ ਦੇ  ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਅਾਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
 


Related News