950 ਨਸ਼ੇ ਵਾਲੀਆਂ ਗੋਲੀਆਂ ਸਮੇਤ ਤਿੰਨ ਗ੍ਰਿਫਤਾਰ

Sunday, Nov 10, 2024 - 04:58 AM (IST)

950 ਨਸ਼ੇ ਵਾਲੀਆਂ ਗੋਲੀਆਂ ਸਮੇਤ ਤਿੰਨ ਗ੍ਰਿਫਤਾਰ

ਬਨੂੜ (ਗੁਰਪਾਲ) - ਥਾਣਾ ਬਨੂੜ ਦੀ ਪੁਲਸ ਨੇ 950 ਨਸ਼ੇ ਵਾਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਸ ਪਾਰਟੀ ਬਨੂੜ ਤੋਂ ਹੁਲਕਾ ਨੂੰ ਜਾਂਦੇ ਲਿੰਕ ਸੜਕ ’ਤੇ ਨਾਕਾ ਲਗਾਇਆ ਹੋਇਆ ਸੀ ਤਾਂ ਖਾਨਪੁਰ ਬੰਗਰ ਵੱਲੋਂ ਆਉਂਦੀ ਇਕ ਮੋਟਰਸਾਈਕਲ ਅਤੇ ਐਕਟੀਵਾ ਆ ਰਹੇ ਸਨ। ਜਦੋਂ ਉਨ੍ਹਾਂ ਨੇ ਪੁਲਸ ਪਾਰਟੀ ਦੇਖੀ ਤਾਂ ਉਹ ਪਿੱਛੇ ਮੁੜਨ ਲੱਗੇ ਤਾਂ ਪੁਲਸ ਪਾਰਟੀ ਨੇ ਬੜੀ ਮੁਸਤੈਦੀ ਨਾਲ ਉਨ੍ਹਾਂ ਤਿੰਨੇ ਨੌਜਵਾਨਾਂ ਨੂੰ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਤਿੰਨੇ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 950 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਇਨ੍ਹਾਂ ਤਿੰਨੇ ਨੌਜਵਾਨਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਕੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਕਿਲਾ ਪੁਲਸ ਮੁਖੀ ਡਾਕਟਰ ਨਾਨਕ ਸਿੰਘ ਅਤੇ ਹੋਰ ਉਚ ਅਧਿਕਾਰੀਆਂ ਦੀ ਹਦਾਇਤਾਂ ’ਤੇ ਇਲਾਕੇ ’ਚ ਨਸ਼ਾ ਸਮੱਗਲਰਾਂ ਅਤੇ ਭੈੜੇ ਅਨਸਰਾਂ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।


author

Inder Prajapati

Content Editor

Related News